Homeਪਟਿਆਲਾ ਅਪਡੇਟਡਿਪਟੀ ਕਮਿਸ਼ਨਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਬਣਾਉਣ ਸਬੰਧੀ ਤਿਆਰੀਆਂ...

ਡਿਪਟੀ ਕਮਿਸ਼ਨਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਬਣਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ

8 ਜਨਵਰੀ ਤੋਂ ਜ਼ਿਲ੍ਹੇ ਦੇ ਸਾਰੇ 984 ਕਾਮਨ ਸਰਵਿਸ ਸੈਂਟਰਾਂ ’ਚ ਮੁਫ਼ਤ ਬਣਨਗੇ ਸਿਹਤ ਕਾਰਡ
ਪਟਿਆਲਾ, 24 ਦਸੰਬਰ: (ਪ੍ਰਭਜੋਤ ਸਿੰਘ) : ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿਲ੍ਹੇ ਵਿੱਚ ਲਾਭਪਾਤਰੀ ਪਰਿਵਾਰਾਂ ਲਈ ਬਣਾਏ ਜਾਣ ਵਾਲੇ ਮੁੱਖ ਮੰਤਰੀ ਸਿਹਤ ਕਾਰਡਾਂ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਹਰ ਪਰਿਵਾਰ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ (ਕੈਸ਼ਲੈੱਸ) ਇਲਾਜ ਉਪਲਬਧ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਜਨਵਰੀ ਤੋਂ ਜ਼ਿਲ੍ਹੇ ਦੇ ਸਾਰੇ 984 ਕਾਮਨ ਸਰਵਿਸ ਸੈਂਟਰਾਂ (CSC) ਵਿੱਚ ਹਰ ਪਰਿਵਾਰ ਦੇ ਹਰੇਕ ਮੈਂਬਰ ਦਾ ਮੁੱਖ ਮੰਤਰੀ ਸਿਹਤ ਕਾਰਡ ਪੂਰੀ ਤਰ੍ਹਾਂ ਮੁਫ਼ਤ ਬਣਾਇਆ ਜਾਵੇਗਾ। ਕਾਰਡ ਬਣਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਵਸਨੀਕਾਂ ਦੇ ਪਹਿਲਾਂ ਆਯੁਸ਼ਮਾਨ ਕਾਰਡ ਬਣੇ ਹੋਏ ਹਨ, ਉਨ੍ਹਾਂ ਨੂੰ ਵੀ ਨਵਾਂ ਮੁੱਖ ਮੰਤਰੀ ਸਿਹਤ ਕਾਰਡ ਬਣਵਾਉਣਾ ਲਾਜ਼ਮੀ ਹੋਵੇਗਾ। ਇਸ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲੈ ਕੇ ਆਉਣਾ ਜਰੂਰੀ ਹੈ।

ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਦੀ ਸਹੂਲਤ – ਡਾ. ਪ੍ਰੀਤੀ ਯਾਦਵ

ਡਾ. ਪ੍ਰੀਤੀ ਯਾਦਵ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਇਹ ਸਿਹਤ ਕਾਰਡ ਲੋਕਾਂ ਨੂੰ ਬਿਨਾਂ ਕਿਸੇ ਰਸਮੀ ਕਾਰਵਾਈ ਦੇ ਜਾਰੀ ਕੀਤੇ ਜਾਣ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਮਹੱਤਵਪੂਰਨ ਯੋਜਨਾ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕਾਂ, ਕੌਂਸਲਰਾਂ, ਪੰਚ-ਸਰਪੰਚਾਂ, ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਨਵੇਂ ਚੁਣੇ ਮੈਂਬਰਾਂ ਸਮੇਤ ਸਾਰੇ ਲੋਕ ਨੁਮਾਇੰਦਿਆਂ ਨੂੰ ਨਾਲ ਜੋੜ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਰਿਵਾਰ ਸਿਹਤ ਕਾਰਡ ਤੋਂ ਵੰਚਿਤ ਨਾ ਰਹੇ।

ਇਸ ਸਮੀਖਿਆ ਬੈਠਕ ਦੌਰਾਨ ਸਕੀਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ, ਸਮੂਹ ਐਸ.ਡੀ.ਐਮਜ਼, ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਅਤੇ ਸੀ.ਐਸ.ਸੀ. ਦੇ ਡੀ.ਐਮ ਜਗਦੀਪ ਸਿੰਘ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments