Homeਪੰਜਾਬਜੰਮੂ–ਕਟੜਾ ਐਕਸਪ੍ਰੈੱਸਵੇਅ ਦੇ ਪਲਾਂਟ ਸਟੋਰ ’ਚ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਜੰਮੂ–ਕਟੜਾ ਐਕਸਪ੍ਰੈੱਸਵੇਅ ਦੇ ਪਲਾਂਟ ਸਟੋਰ ’ਚ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਆਸ਼ੰਕਾ, ਮਹਿੰਗੇ ਕੈਮੀਕਲ ਸੜ ਕੇ ਸੁਆਹ

ਕਪੂਰਥਲਾ: 24 ਦਸੰਬਰ (ਜਗਜੀਤ ਸਿੰਘ) : ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਤਲਵੰਡੀ ਚੋਉਧ੍ਰੀਆਂ ਵਿੱਚ ਮੰਡ ਖਿਜ਼ਰਪੁਰ ਨੇੜੇ ਬਣ ਰਹੇ ਜੰਮੂ–ਕਟੜਾ ਐਕਸਪ੍ਰੈੱਸਵੇਅ ਦੇ ਪਲਾਂਟ ਵਿੱਚ ਸਥਿਤ ਸਟੋਰ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅੱਗ ਕਾਰਨ ਸਟੋਰ ਵਿੱਚ ਪਿਆ ਮਹਿੰਗਾ ਸਾਮਾਨ ਅਤੇ ਕੈਮੀਕਲ ਸੜ ਕੇ ਸੁਆਹ ਹੋ ਗਏ, ਜਿਸ ਨਾਲ ਕੰਪਨੀ ਨੂੰ ਡੇਢ ਤੋਂ ਦੋ ਕਰੋੜ ਰੁਪਏ ਤੱਕ ਦੇ ਨੁਕਸਾਨ ਦੀ ਆਸ਼ੰਕਾ ਜਤਾਈ ਜਾ ਰਹੀ ਹੈ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ. ਸਿੰਗਲਾ ਕੰਸਟ੍ਰਕਸ਼ਨ ਕੰਪਨੀ ਦੇ ਸਟੋਰ ਮੈਨੇਜਰ ਮਨਦੀਪ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 7 ਵਜੇ ਕੰਮ ਮੁਕੰਮਲ ਕਰਨ ਤੋਂ ਬਾਅਦ ਸਟੋਰ ਦੇ ਦਰਵਾਜ਼ੇ ਅਤੇ ਬਿਜਲੀ ਬੰਦ ਕਰ ਦਿੱਤੀ ਗਈ ਸੀ ਅਤੇ ਗਾਰਡ ਨੂੰ ਡਿਊਟੀ ’ਤੇ ਛੱਡਿਆ ਗਿਆ ਸੀ। ਕੁਝ ਸਮੇਂ ਬਾਅਦ ਗਾਰਡ ਨੇ ਸਟੋਰ ਵਿੱਚੋਂ ਧੂਆਂ ਨਿਕਲਦੇ ਵੇਖ ਕੇ ਤੁਰੰਤ ਸੂਚਨਾ ਦਿੱਤੀ।

ਮੌਕੇ ’ਤੇ ਪਹੁੰਚਣ ’ਤੇ ਪਤਾ ਲੱਗਿਆ ਕਿ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਮਨਦੀਪ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦਾ ਮੁੱਖ ਕਾਰਨ ਬਿਜਲੀ ਦੇ ਸਰਕਟ ਵਿੱਚ ਹੋਇਆ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਜਿਸ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਉਨ੍ਹਾਂ ਦੱਸਿਆ ਕਿ ਸਟੋਰ ਵਿੱਚ ਰੱਖੇ ਹੋਏ ਮਹਿੰਗੇ ਰਸਾਇਣ ਅਤੇ ਹੋਰ ਸਮੱਗਰੀ ਪੂਰੀ ਤਰ੍ਹਾਂ ਨਸ਼ਟ ਹੋ ਗਈ ਹੈ। ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਨੁਕਸਾਨ ਦੀ ਅਸਲ ਹੱਦ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਸਬੰਧਤ ਪ੍ਰਸ਼ਾਸਨ ਨੂੰ ਵੀ ਦੇ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments