Homeਪਟਿਆਲਾ ਅਪਡੇਟਹਿੱਟ ਐਂਡ ਰਨ ਹਾਦਸਿਆਂ ਦੇ ਪੀੜਤਾਂ ਨੂੰ ਮੁਆਵਜ਼ਾ ਤੇਜ਼ੀ ਨਾਲ ਦਿਵਾਉਣ ਲਈ...

ਹਿੱਟ ਐਂਡ ਰਨ ਹਾਦਸਿਆਂ ਦੇ ਪੀੜਤਾਂ ਨੂੰ ਮੁਆਵਜ਼ਾ ਤੇਜ਼ੀ ਨਾਲ ਦਿਵਾਉਣ ਲਈ ਚਾਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਟ੍ਰੇਨਿੰਗ

ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਏ.ਡੀ.ਸੀ., ਆਰ.ਟੀ.ਓ., ਐਸ.ਡੀ.ਐਮ. ਸਮੇਤ ਅਧਿਕਾਰੀ ਸ਼ਾਮਲ

ਪਟਿਆਲਾ, 24 ਦਸੰਬਰ (ਛਤਰਪਾਲ ਸਿੰਘ):  ਸੜਕਾਂ ਉਪਰ ਟੱਕਰ ਮਾਰ ਕੇ ਭੱਜ ਜਾਣ (ਹਿੱਟ ਐਂਡ ਰਨ) ਦੇ ਹਾਦਸਿਆਂ ਵਿੱਚ ਪੀੜਤਾਂ ਨੂੰ ਮੁਆਵਜ਼ਾ ਤੇਜ਼ੀ ਨਾਲ ਦਿਵਾਉਣ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਵਿਭਾਗ ਪੰਜਾਬ ਦੀ ਲੀਡ ਏਜੰਸੀ ਆਨ ਰੋਡ ਸੇਫਟੀ ਅਤੇ ਪੰਜਾਬ ਸਟੇਟ ਰੋਡ ਸੇਫ਼ਟੀ ਕੌਂਸਲ ਵੱਲੋਂ ਪਟਿਆਲਾ ਵਿਖੇ ਚਾਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਲਈ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ।

ਇਸ ਟ੍ਰੇਨਿੰਗ ਦੌਰਾਨ ਸਾਬਕਾ ਪੀ.ਸੀ.ਐਸ. ਅਧਿਕਾਰੀ ਪਰਮਜੀਤ ਸਿੰਘ ਨੇ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਰੀਜਨਲ ਟਰਾਂਸਪੋਰਟ ਅਫ਼ਸਰ, ਐਸ.ਡੀ.ਐਮ., ਸਿਵਲ ਸਰਜਨ, ਜ਼ਿਲ੍ਹਾ ਅਟਾਰਨੀ (ਪ੍ਰੋਸਿਕਿਊਸ਼ਨ), ਸੂਚੀਬੱਧ ਐਨ.ਜੀ.ਓਜ਼ ਦੇ ਨੁਮਾਇੰਦਿਆਂ ਸਮੇਤ ਹੋਰ ਸਬੰਧਤ ਅਧਿਕਾਰੀਆਂ ਨੂੰ ਹਿੱਟ ਐਂਡ ਰਨ ਕੇਸਾਂ ਦੀ ਪ੍ਰਕਿਰਿਆ ਅਤੇ ਮੁਆਵਜ਼ਾ ਜਾਰੀ ਕਰਨ ਦੇ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਪਟਿਆਲਾ ਦੇ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਤੋਂ ਇਲਾਵਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਆਰ.ਟੀ.ਓ., ਪਟਿਆਲਾ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ. ਨਮਨ ਮੜਕਨ, ਰਿਚਾ ਗੋਇਲ, ਹਰਜੋਤ ਕੌਰ, ਅਸ਼ੋਕ ਕੁਮਾਰ ਅਤੇ ਸੁਖਪਾਲ ਸਿੰਘ ਸਮੇਤ ਬਾਕੀ ਜ਼ਿਲ੍ਹਿਆਂ ਦੇ ਐਸ.ਡੀ.ਐਮ. ਅਤੇ ਡੀ.ਐਸ.ਪੀ. ਟ੍ਰੈਫਿਕ ਪੁਨੀਤ ਸਿੰਘ ਚਹਿਲ ਆਦਿ ਅਧਿਕਾਰੀਆਂ ਨੇ ਭਾਗ ਲਿਆ। ਟ੍ਰੇਨਿੰਗ ਦੌਰਾਨ ਸਾਲ 2022, 2023 ਅਤੇ 2024 ਨਾਲ ਸਬੰਧਤ ਲੰਬਿਤ ਹਿੱਟ ਐਂਡ ਰਨ ਮੁਆਵਜ਼ਾ ਕੇਸਾਂ ਨੂੰ ਤੁਰੰਤ ਨਿਪਟਾਉਣ ਲਈ ਵੀ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਪਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਇਸ ਸਬੰਧ ਵਿੱਚ ਸਖ਼ਤ ਨਿਰਦੇਸ਼ ਹਨ ਕਿ ਹਿੱਟ ਐਂਡ ਰਨ ਹਾਦਸਿਆਂ ਦੇ ਮਾਮਲਿਆਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਕੀਤਾ ਜਾਵੇ, ਤਾਂ ਜੋ ਪੀੜਤ ਪਰਿਵਾਰਾਂ ਨੂੰ ਨਾ ਸਿਰਫ਼ ਨਿਆਂ ਮਿਲੇ, ਸਗੋਂ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਵੀ ਸਮੇਂ ਸਿਰ ਪ੍ਰਦਾਨ ਕੀਤਾ ਜਾ ਸਕੇ।

ਫੋਟੋ ਕੈਪਸ਼ਨ:
ਪਟਿਆਲਾ ਵਿਖੇ ਹਿੱਟ ਐਂਡ ਰਨ ਹਾਦਸਿਆਂ ਦੇ ਪੀੜਤਾਂ ਨੂੰ ਮੁਆਵਜ਼ਾ ਤੇਜ਼ੀ ਨਾਲ ਦਿਵਾਉਣ ਸਬੰਧੀ ਟ੍ਰੇਨਿੰਗ ਦਿੰਦਿਆਂ ਸਾਬਕਾ ਪੀ.ਸੀ.ਐਸ. ਅਧਿਕਾਰੀ ਪਰਮਜੀਤ ਸਿੰਘ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਅਤੇ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments