Homeਹਰਿਆਣਾਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ,...

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ

ਸ੍ਰੀ ਫਤਿਹਗੜ੍ਹ ਸਾਹਿਬ: 26 ਦਸੰਬਰ  (ਚੌਧਰੀ ਪ੍ਰਭਜੀਤ ਸਿੰਘ) :

ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਸਵਨੀ ਸ਼ਰਮਾ, ਸੰਗਠਨ ਮੰਤਰੀ ਪੰਜਾਬ ਸ੍ਰੀ ਮੰਥਰੀ ਸ੍ਰੀਨਿਵਾਸੁਲੁ ਅਤੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਬੜੀ ਨਿਮਰਤਾ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ।

ਇਸ ਮੌਕੇ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਪੰਥ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਲੀਡਰਸ਼ਿਪ ਨੇ ਗੁਰਬਾਣੀ ਦੇ ਦਰਸ਼ਨ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਿੱਖ ਇਤਿਹਾਸ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ।

ਨਤਮਸਤਕ ਹੋਣ ਉਪਰੰਤ ਨੇਤਾਵਾਂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਅਟੱਲ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਸਾਰੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾਸਰੋਤ ਰਹੇਗੀ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਦੇ ਇਹ ਅਧਿਆਇ ਮਨੁੱਖਤਾ, ਸੱਚ ਅਤੇ ਧਰਮ ਦੀ ਰੱਖਿਆ ਲਈ ਅਟੱਲ ਹੌਂਸਲੇ ਦਾ ਪ੍ਰਤੀਕ ਹਨ।

ਇਸ ਦੌਰਾਨ ਸਥਾਨਕ ਆਗੂਆਂ ਅਤੇ ਭਾਜਪਾ ਵਰਕਰਾਂ ਵੱਲੋਂ ਵੀ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਗਈ ਅਤੇ ਧਾਰਮਿਕ ਮਾਹੌਲ ਵਿਚ ਸ਼ਰਧਾ ਨਾਲ ਸ਼ਹੀਦਾਂ ਨੂੰ ਯਾਦ ਕੀਤਾ ਗਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments