ਪੰਜਾਬ: 29 ਦਸੰਬਰ 2025 (ਸ਼.ਅ.ਬਿਓਰੋ) : ਪੰਜਾਬ ਕਾਂਗਰਸ ਭਵਨ ਵਿੱਚ ਅੱਜ ਪੰਜਾਬ ਕਾਂਗਰਸ ਦੀ ਸਹਿ-ਇੰਚਾਰਜ ਸ਼੍ਰੀਮਤੀ ਹਿਨਾ ਕਾਵਰੇ ਜੀ ਦੀ ਅਗਵਾਈ ਹੇਠ ਜ਼ੋਨ-3 ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਰਣਨੀਤੀਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਪਾਰਟੀ ਨਾਲ ਜੁੜੇ ਕਈ ਅਹਿਮ ਮੁੱਦਿਆਂ, ਸੰਗਠਨਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਦੀ ਭੂਮਿਕਾ ਨੂੰ ਹੋਰ ਸਰਗਰਮ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਹੋਇਆ। ਇਸ ਮੌਕੇ ਸੀਨੀਅਰ ਆਗੂ ਮੋਹਿਤ ਮੋਹਿੰਦਰਾ ਨੇ ਵੀ ਪਾਰਟੀ ਨੂੰ ਅੱਗੇ ਲੈ ਜਾਣ ਲਈ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ।
ਨੇਤਾਵਾਂ ਨੇ ਇਕਜੁੱਟਤਾ ਨਾਲ ਕੰਮ ਕਰਨ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਕਾਂਗਰਸ ਪਾਰਟੀ ਨੂੰ ਸੂਬੇ ਵਿੱਚ ਨਵੀਂ ਤਾਕਤ ਮਿਲ ਸਕੇ।







