Homeਪੰਜਾਬਪੰਜਾਬ–ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨਾ, ਸੰਘਣੀ ਧੁੰਦ ਲਈ ਯੈਲੋ ਅਲਰਟ; ਹਵਾਈ ਤੇ...

ਪੰਜਾਬ–ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨਾ, ਸੰਘਣੀ ਧੁੰਦ ਲਈ ਯੈਲੋ ਅਲਰਟ; ਹਵਾਈ ਤੇ ਰੇਲ ਆਵਾਜਾਈ ਪ੍ਰਭਾਵਿਤ

ਪੰਜਾਬ ਮੌਸਮ | 31 ਦਸੰਬਰ (ਸ਼.ਅ.ਬਿਓਰੋ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਹ ਤਬਦੀਲੀ ਪਹਾੜੀ ਖੇਤਰਾਂ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਆਈ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਲਈ ਸੰਘਣੀ ਧੁੰਦ ਅਤੇ ਹਲਕੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਘੱਟੋ-ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਵਧਿਆ ਹੈ ਅਤੇ ਇਸ ਸਮੇਂ ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਿਹਾ।

ਧੁੰਦ ਕਾਰਨ ਦ੍ਰਿਸ਼ਟੀ ਘੱਟ ਹੋਣ ਨਾਲ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ’ਤੇ ਉਡਾਣ ਸੰਚਾਲਨ ਪ੍ਰਭਾਵਿਤ ਹੋਇਆ। ਕਈ ਇਲਾਕਿਆਂ ਵਿੱਚ ਦ੍ਰਿਸ਼ਟੀ ਜ਼ੀਰੋ ਹੋਣ ਕਾਰਨ ਹਵਾਈ ਅਤੇ ਰੇਲ ਆਵਾਜਾਈ ਵਿੱਚ ਰੁਕਾਵਟ ਆਈ, ਜਦਕਿ ਕਈ ਉਡਾਣਾਂ ਦੇਰੀ ਨਾਲ ਚੱਲੀਆਂ।

ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਆਦਮਪੁਰ, ਹਲਵਾਰਾ ਅਤੇ ਪਠਾਨਕੋਟ ਵਿੱਚ ਦ੍ਰਿਸ਼ਟੀ 0 ਮੀਟਰ, ਗੁਰਦਾਸਪੁਰ ਅਤੇ ਲੁਧਿਆਣਾ ਵਿੱਚ 10 ਮੀਟਰ, ਪਟਿਆਲਾ ਵਿੱਚ 20 ਮੀਟਰ, ਬਠਿੰਡਾ ਵਿੱਚ 50 ਮੀਟਰ ਤੋਂ ਘੱਟ ਅਤੇ ਬੱਲੋਵਾਲ ਸੌਂਖੜੀ ਵਿੱਚ 20–30 ਮੀਟਰ ਦਰਜ ਕੀਤੀ ਗਈ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਗਰਜ–ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਵੀ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਧੁੰਦ ਅਤੇ ਬਾਰਿਸ਼ ਦੌਰਾਨ ਸਾਵਧਾਨ ਰਹਿਣ ਅਤੇ ਯਾਤਰਾ ਸਮੇਂ ਵਧੇਰੇ ਸਾਵਧਾਨੀ ਅਪਣਾਉਣ ਦੀ ਅਪੀਲ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments