Homeਪੰਜਾਬਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਰਾਸ਼ਟਰੀ ਬਾਲ ਪੁਰਸਕਾਰ’ ਨਾਲ ਸਨਮਾਨਿਤ ਸ਼੍ਰਵਣ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਰਾਸ਼ਟਰੀ ਬਾਲ ਪੁਰਸਕਾਰ’ ਨਾਲ ਸਨਮਾਨਿਤ ਸ਼੍ਰਵਣ ਸਿੰਘ ਨਾਲ ਮੁਲਾਕਾਤ

ਚੰਡੀਗੜ੍ਹ: 31 ਦਸੰਬਰ (ਛਤਰਪਾਲ ਸਿੰਘ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਬੀਤੇ ਦਿਨੀਂ ਮਾਣਯੋਗ ਰਾਸ਼ਟਰਪਤੀ ਜੀ ਵੱਲੋਂ ‘ਰਾਸ਼ਟਰੀ ਬਾਲ ਪੁਰਸਕਾਰ’ ਨਾਲ ਸਨਮਾਨਿਤ ਕੀਤੇ ਗਏ ਜ਼ਿਲ੍ਹਾ ਫਿਰੋਜ਼ਪੁਰ ਦੇ ਵਸਨੀਕ 10 ਸਾਲਾ ਸ਼੍ਰਵਣ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸ਼੍ਰਵਣ ਨੂੰ ਇਸ ਮਹੱਤਵਪੂਰਨ ਉਪਲਬਧੀ ਲਈ ਦਿਲੋਂ ਵਧਾਈਆਂ ਦਿੰਦਿਆਂ ਉਸਦੇ ਉਜਲੇ ਭਵਿੱਖ ਲਈ ਹੱਲਾਸ਼ੇਰੀ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰਵਣ ਸਿੰਘ ਵੱਲੋਂ ਫੌਜੀ ਜਵਾਨਾਂ ਲਈ ਘਰੋਂ ਚਾਹ-ਪਾਣੀ ਅਤੇ ਖਾਣਾ ਲਿਜਾ ਕੇ ਕੀਤੀ ਗਈ ਨਿਸ਼ਕਾਮ ਸੇਵਾ ਬੇਹੱਦ ਸ਼ਲਾਘਾਯੋਗ ਹੈ। ਇਹ ਕਾਰਜ ਸੇਵਾ, ਸਮਰਪਣ ਅਤੇ ਦੇਸ਼ਭਗਤੀ ਦੀ ਉੱਚੀ ਮਿਸਾਲ ਪੇਸ਼ ਕਰਦਾ ਹੈ।

ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੇਵਾ ਅਤੇ ਸਮਰਪਣ ਪੰਜਾਬੀਆਂ ਨੂੰ ਵਿਰਾਸਤ ਵਜੋਂ ਮਿਲੇ ਗੁਣ ਹਨ ਅਤੇ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਾਡੀਆਂ ਨਵੀਆਂ ਪੀੜ੍ਹੀਆਂ ਇਸ ਰੀਤ ਨੂੰ ਮਾਣ ਨਾਲ ਅੱਗੇ ਵਧਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰਵਣ ਵਰਗੇ ਬੱਚੇ ਸਮਾਜ ਅਤੇ ਦੇਸ਼ ਲਈ ਪ੍ਰੇਰਣਾ ਸਰੋਤ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments