ਧੂਰੀ, 31 ਦਸੰਬਰ: (ਜਤਿੰਦਰ ਗਰਗ) : ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਧੂਰੀ ਦੇ ਵਾਰਡ ਨੰਬਰ 4 ਤੋਂ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂ ਲਗਾਤਾਰ ਆਪ ਨਾਲ ਜੁੜ ਰਹੇ ਹਨ। ਉਨ੍ਹਾਂ ਐਡਵੋਕੇਟ ਰਾਜੀਵ ਚੌਧਰੀ ਨੂੰ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ।
ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਇਕ ਵਲੰਟੀਅਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਲੋਕਾਂ ਨੂੰ ਅੱਗੇ ਵਧਣ ਦੇ ਪੂਰੇ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਹੈ।
ਨਵੀਂ ਸ਼ਾਮਿਲ ਹੋਏ ਐਡਵੋਕੇਟ ਰਾਜੀਵ ਚੌਧਰੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਇਮਾਨਦਾਰ ਰਾਜਨੀਤੀ ਅਤੇ ਲੋਕਾਂ ਨਾਲ ਸਿੱਧੀ ਜੁੜਤ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਧੂਰੀ ਸ਼ਹਿਰ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਮੈਂਬਰ ਪੰਜਾਬ ਵਕਫ਼ ਬੋਰਡ ਡਾ. ਅਨਵਰ ਖ਼ਾਨ, ਡਾਇਰੈਕਟਰ ਅਨਿਲ ਮਿੱਤਲ, ਡਾਇਰੈਕਟਰ ਸ਼ੂਗਰ ਫੈਡ ਜਸਪਾਲ ਸਿੰਘ ਭੁੱਲਰ ਸਮੇਤ ਕਈ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।








