Homeਹੈਲਥਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਹਰੇਕ ਪਿੰਡ ਵਾਸੀ ਨਸ਼ਾ ਵਿਰੋਧੀ...

ਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਹਰੇਕ ਪਿੰਡ ਵਾਸੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣੇ : ਡਾ. ਬਲਬੀਰ ਸਿੰਘ

      ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਭਰ ਵਿੱਚ ਚੱਲ ਰਹੀ ਨਸ਼ਾ ਮੁਕਤੀ ਯਾਤਰਾ ਦਾ ਦੂਜਾ ਪੜਾਅ ਪਟਿਆਲਾ ਜ਼ਿਲ੍ਹੇ ‘ਚ ਸ਼ੁਰੂ ਹੋ ਗਿਆ ਹੈ, ਜਿਸ ਦੀ ਅਗਵਾਈ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ‘ਚ ਸ਼ਿਰਕਤ ਕਰਕੇ ਕੀਤੀ ਗਈ।

ਪਟਿਆਲਾ ਜ਼ਿਲ੍ਹੇ ਦੇ ਪਿੰਡ ਨਵਾਂ ਫ਼ਤਿਹਪੁਰ, ਧਨੌਰੀ, ਧਨੌਰਾ ਤੇ ਦਿਆਗੜ੍ਹ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਹਰੇਕ ਪਿੰਡ ਵਾਸੀ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਲੜਾਈ ਦਾ ਹਿੱਸਾ ਬਣਕੇ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਉਠਾਏ ਜਾ ਰਹੇ ਹਨ, ਇਸ ਲੜੀ ਤਹਿਤ ਨਸ਼ਿਆਂ ਦੇ ਕੋਹੜ ਦਾ ਖ਼ਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਨ ਲਈ ਨਸ਼ਿਆਂ ਦੇ ਕੋਹੜ ਦਾ ਜੜ੍ਹ ਤੋਂ ਖ਼ਾਤਮਾ ਜ਼ਰੂਰੀ ਹੈ।

ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦੀ ਸਹੁੰ ਚੁਕਾਉਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਲੜਾਈ ਸਾਡੀਆਂ ਆਉਣ ਵਾਲੀਆਂ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਦੀ ਲੜਾਈ ਹੈ, ਇਸ ‘ਚ ਹਰੇਕ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ।

ਡਾ. ਬਲਬੀਰ ਸਿੰਘ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਦੇਣ ਸਮੇਤ ਕਿੱਤਾ ਮੁਖੀ ਕੋਰਸ ਕਰਵਾ ਕੇ ਸਵੈ ਰੋਜ਼ਗਾਰ ਦੇ ਕਾਬਲ ਵੀ ਬਣਾਇਆ ਜਾਂਦਾ ਹੈ।

 ਇਸ ਮੌਕੇ ਡੀ.ਐਸ.ਪੀ ਮਨੋਜ ਗੋਰਸੀ, ਡੀ.ਡੀ.ਪੀ.ਓ ਮਹਿੰਦਰਪਾਲ ਸਿੰਘ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ, ਹਰਪਾਲ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments