Homeਪੰਜਾਬਨਵੇਂ ਸਾਲ ’ਚ ਮੌਸਮ ਦੀ ਕਰਵਟ, ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ...

ਨਵੇਂ ਸਾਲ ’ਚ ਮੌਸਮ ਦੀ ਕਰਵਟ, ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ, ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ

ਜਲੰਧਰ: 1 ਜਨਵਰੀ (ਸ਼.ਅ.ਬਿਓਰੋ) : ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਨਵੇਂ ਸਾਲ ਦੇ ਪਹਿਲੇ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ, ਜਿਸ ਨਾਲ ਠੰਢ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਬਣ ਗਈ ਹੈ। ਸਵੇਰੇ-ਸਵੇਰੇ ਪਏ ਮੀਂਹ ਕਾਰਨ ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਠੰਢੀਆਂ ਹਵਾਵਾਂ ਦੇ ਨਾਲ ਪਏ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਕਈ ਇਲਾਕਿਆਂ ਵਿੱਚ ਲੋਕ ਘਰਾਂ ਦੇ ਅੰਦਰ ਰਹਿਣ ਲਈ ਮਜਬੂਰ ਨਜ਼ਰ ਆਏ। ਜਲੰਧਰ ਅਤੇ ਚੰਡੀਗੜ੍ਹ ਸਮੇਤ ਸੂਬੇ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

ਮੌਸਮ ਵਿਭਾਗ ਵੱਲੋਂ 31 ਦਸੰਬਰ 2025 ਤੋਂ 3 ਜਨਵਰੀ 2026 ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਮੌਸਮ ਵਿਭਾਗ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਨਾ ਹੋਣ ’ਤੇ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments