Homeਪੰਜਾਬਜਲੰਧਰ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ...

ਜਲੰਧਰ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਨਗਰ ਕੀਰਤਨ

ਸ਼ਹਿਰ ਵਿਚ 21 ਥਾਵਾਂ ਤੋਂ ਟ੍ਰੈਫਿਕ ਡਾਇਵਰਟ

ਜਲੰਧਰ: 2 ਜਨਵਰੀ 2026 (ਜਗਜੀਤ ਸਿੰਘ):  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ‘ਤੇ ਅੱਜ ਜਲੰਧਰ ਸ਼ਹਿਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਨਗਰ ਕੀਰਤਨ ਨੂੰ ਸੁਚੱਜੇ ਢੰਗ ਨਾਲ ਸੰਪੰਨ ਕਰਵਾਉਣ ਲਈ ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ ਦੇ 21 ਮੁੱਖ ਪੁਆਇੰਟਾਂ ਤੋਂ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ। ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਇਨ੍ਹਾਂ ਰੂਟਾਂ ‘ਤੇ ਕਿਸੇ ਵੀ ਕਿਸਮ ਦਾ ਟ੍ਰੈਫਿਕ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ, ਤਾਂ ਜੋ ਨਗਰ ਕੀਰਤਨ ਦੇ ਰਸਤੇ ‘ਚ ਕੋਈ ਰੁਕਾਵਟ ਨਾ ਆਵੇ।

ਏ.ਡੀ.ਸੀ.ਪੀ. ਟ੍ਰੈਫਿਕ ਗੁਰਬਾਜ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੁਹੱਲਾ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਐਸ.ਡੀ. ਕਾਲਜ, ਰੇਲਵੇ ਰੋਡ, ਮੰਡੀ ਫੈਂਟਗੰਜ, ਗੁਰਦੁਆਰਾ ਦੀਵਾਨ ਸਭਾ ਅਸਥਾਨ ਸੈਂਟਰਲ ਟਾਊਨ, ਮਿਲਾਪ ਚੌਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗਰਾਂ ਗੇਟ, ਗੁਰਦੁਆਰਾ ਸ੍ਰੀ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕੀ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਜੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕੀ ਚੌਕ, ਰੈਣਕ ਬਾਜ਼ਾਰ ਅਤੇ ਮਿਲਾਪ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਮੱਦੇਨਜ਼ਰ ਮਦਨ ਫਲੋਰ ਮਿੱਲ ਚੌਕ, ਅਲਾਸਕਾ ਚੌਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਇਖਾਰੀ ਪੁਲੀ, ਡੋਮੋਰੀਆ ਪੁਲ, ਕਿਸ਼ਨਪੁਰਾ ਚੌਕ-ਰੇਲਵੇ ਗੇਟ, ਦੋਆਬਾ ਚੌਕ-ਰੇਲਵੇ ਗੇਟ, ਪਟੇਲ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਚਿਕ ਚਿਕ ਚੌਕ, ਸ਼੍ਰੀ ਮਹਾਲਕਸ਼ਮੀ ਨਾਰਾਇਣ ਮੰਦਰ ਮੋੜ, ਫੁੱਟਬਾਲ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਡਾ. ਭੀਮ ਰਾਓ ਅੰਬੇਡਕਰ ਚੌਕ, ਸਕਾਈਲਾਰਕ ਚੌਕ, ਪ੍ਰੀਤ ਹੋਟਲ ਮੋੜ, ਮਖਦੂਮਪੁਰਾ (ਗਲੀ ਫੁੱਲਾਂਵਾਲੀ), ਪਲਾਜ਼ਾ ਚੌਕ, ਸ਼੍ਰੀ ਰਾਮ ਚੌਕ, ਮਿਲਾਪ ਚੌਕ ਅਤੇ ਸ਼ਾਸਤਰੀ ਮਾਰਕੀਟ ਚੌਕ ਤੋਂ ਆਵਾਜਾਈ ਨੂੰ ਹੋਰ ਰਸਤੇਆਂ ਵੱਲ ਮੋੜਿਆ ਗਿਆ ਹੈ।

ਟ੍ਰੈਫਿਕ ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਲੋਕ ਯਾਤਰਾ ਤੋਂ ਪਹਿਲਾਂ ਵਿਕਲਪਕ ਰਸਤੇ ਵਰਤਣ। ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਟ੍ਰੈਫਿਕ ਪੁਲਿਸ ਵੱਲੋਂ ਹੈਲਪਲਾਈਨ ਨੰਬਰ 0181-2227296 ਜਾਰੀ ਕੀਤਾ ਗਿਆ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments