Homeਪਟਿਆਲਾ ਅਪਡੇਟਪੁਰਾਣੇ ਵਿਕਾਸ ਕੰਮਾਂ ਦੀ ਐਮਬੀ ਨਾ ਮਿਲਣ ’ਤੇ ਮੇਅਰ ਮੁੜ ਵਿਜੀਲੈਂਸ ਜਾਣ...

ਪੁਰਾਣੇ ਵਿਕਾਸ ਕੰਮਾਂ ਦੀ ਐਮਬੀ ਨਾ ਮਿਲਣ ’ਤੇ ਮੇਅਰ ਮੁੜ ਵਿਜੀਲੈਂਸ ਜਾਣ ਨੂੰ ਤਿਆਰ

– ਮਹਿਕਮੇ ਨੂੰ ਕਰੱਪਸ਼ਨ ਮੁਕਤ ਬਣਾਉਣ ਲਈ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ – ਮੇਅਰ ਕੁੰਦਨ ਗੋਗੀਆ

ਪਟਿਆਲਾ, 3 ਜਨਵਰੀ (ਪ੍ਰਭਜੋਤ ਸਿੰਘ) : ਪਟਿਆਲਾ ਨਗਰ ਨਿਗਮ ਵਿੱਚ ਪੁਰਾਣੇ ਵਿਕਾਸ ਕੰਮਾਂ ਨਾਲ ਸਬੰਧਿਤ ਫਾਈਲਾਂ ਅਤੇ ਮਾਪ-ਕਿਤਾਬ ਰਜਿਸਟਰ (ਐਮਬੀ) ਨਾ ਮਿਲਣ ਦਾ ਮਾਮਲਾ ਇੱਕ ਵਾਰ ਫਿਰ ਤੇਜੀ ਨਾਲ ਕਮਾਨ ਫੜਦਾ ਨਜ਼ਰ ਆ ਰਿਹਾ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਪੁਰਾਣੇ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਐਮਬੀ ਮੰਗੇ ਜਾਣ ਦੇ ਬਾਵਜੂਦ ਅਜੇ ਤੱਕ ਇਹ ਰਿਕਾਰਡ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਾਰਨ ਸ਼ੱਕ ਹੋਰ ਗਹਿਰਾ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਸਬੰਧੀ ਠੇਕੇਦਾਰਾਂ ਅਤੇ ਕੁਝ ਅਧਿਕਾਰੀਆਂ ਵੱਲੋਂ ਆਨਾਕਾਨੀ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਮੇਅਰ ਵੱਲੋਂ ਕਈ ਵਾਰ ਲਿਖਤੀ ਅਤੇ ਮੌਖਿਕ ਤੌਰ ’ਤੇ ਐਮਬੀ ਸੰਬੰਧਿਤ ਫਾਈਲਾਂ ਮੰਗੀਆਂ ਗਈਆਂ, ਪਰ ਹੈਰਾਨੀ ਦੀ ਗੱਲ ਹੈ ਕਿ ਹਫ਼ਤਿਆਂ ਬੀਤ ਜਾਣ ਦੇ ਬਾਵਜੂਦ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਇਸ ਹਾਲਾਤ ਨੇ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕਿਤੇ ਨਗਰ ਨਿਗਮ ਵਿੱਚ ਹੋਏ ਪੁਰਾਣੇ ਵਿਕਾਸ ਕੰਮਾਂ ਵਿੱਚ ਗੜਬੜਾਂ ਨੂੰ ਲੁਕਾਉਣ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ। ਦੱਸ ਦੇਈਏ ਕਿ ਐਮਬੀ ਸਾਹਮਣੇ ਆਉਣ ਨਾਲ ਕਰੋੜਾਂ ਰੁਪਏ ਦੇ ਕੰਮਾਂ ਵਿੱਚ ਵੱਡੇ ਘਪਲੇ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਦੂਜੇ ਪਾਸੇ, ਇਨ੍ਹਾਂ ਅਧਿਕਾਰੀਆਂ ਵੱਲੋਂ ਵੀ ਇਸ ਮਾਮਲੇ ਵਿੱਚ ਸਹਿਯੋਗ ਨਾ ਦੇਣ ਕਾਰਨ ਮੇਅਰ ਦੀ ਚਿੰਤਾ ਹੋਰ ਵੱਧ ਗਈ ਹੈ।

ਮੇਅਰ ਕੁੰਦਨ ਗੋਗੀਆ ਨੇ ਇਸ ਮਾਮਲੇ ਬਾਰੇ ਸਪਸ਼ਟ ਕੀਤਾ ਕਿ ਜੇਕਰ ਜਲਦੀ ਹੀ ਮੰਗਿਆ ਗਿਆ ਰਿਕਾਰਡ ਉਪਲਬਧ ਨਾ ਕਰਵਾਇਆ ਗਿਆ ਤਾਂ ਉਹ ਮੁੜ ਤੋਂ ਵਿਜੀਲੈਂਸ ਵਿਭਾਗ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਕਰੱਪਸ਼ਨ ਮੁਕਤ ਬਣਾਉਣ ਲਈ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ।

ਮੇਅਰ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਦੇ ਟੈਕਸ ਦੇ ਪੈਸਿਆਂ ਨਾਲ ਚੱਲਦਾ ਹੈ ਅਤੇ ਹਰ ਪੈਸੇ ਦਾ ਹਿਸਾਬ ਹੋਣਾ ਲਾਜ਼ਮੀ ਹੈ। ਜੇਕਰ ਕੋਈ ਅਧਿਕਾਰੀ ਜਾਂ ਠੇਕੇਦਾਰ ਰਿਕਾਰਡ ਛੁਪਾ ਕੇ ਜਾਂ ਆਨਾਗਾਨੀ ਕਰਕੇ ਜਾਂਚ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਕਾਨੂੰਨਨ ਅਪਰਾਧ ਹੈ ਅਤੇ ਇਸ ’ਤੇ ਸਖ਼ਤ ਕਾਰਵਾਈ ਹੋਵੇਗੀ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਦੇ ਵਿਕਾਸ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

ਫੋਟੋ- ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਤੇ ਹੋਰ ਅਧਿਕਾਰੀ

RELATED ARTICLES
- Advertisment -
Google search engine
Google search engine
Google search engine

Most Popular

Recent Comments