Homeਪਟਿਆਲਾ ਅਪਡੇਟਪਟਿਆਲਾ ਦੇ ਸ਼ਮਸ਼ਾਨ ਘਾਟ ‘ਚ ਵੱਡਾ ਭਾਣਾ, ਅਸਥੀਆਂ ਨਾਲ ਛੇੜਛਾੜ—ਪਰਿਵਾਰ ਸਦਮੇ ‘ਚ

ਪਟਿਆਲਾ ਦੇ ਸ਼ਮਸ਼ਾਨ ਘਾਟ ‘ਚ ਵੱਡਾ ਭਾਣਾ, ਅਸਥੀਆਂ ਨਾਲ ਛੇੜਛਾੜ—ਪਰਿਵਾਰ ਸਦਮੇ ‘ਚ

ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਸ਼ਮਸ਼ਾਨ ਘਾਟਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ – ਮੇਅਰ ਕੁੰਦਨ ਗੋਗੀਆ

ਪਟਿਆਲਾ: ਪਟਿਆਲਾ ਦੇ ਇੱਕ ਸ਼ਮਸ਼ਾਨ ਘਾਟ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਮ੍ਰਿਤਕ ਦੀ ਦੇਹ ਦੇ ਫੁੱਲ ਚੁਗਣ ਆਏ ਪਰਿਵਾਰਕ ਮੈਂਬਰਾਂ ਨੂੰ ਵੱਡਾ ਸਦਮਾ ਲੱਗਾ। ਜਾਣਕਾਰੀ ਅਨੁਸਾਰ ਮੜੀਆਂ ਵਿਚੋਂ ਅਸਥੀਆਂ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਮ੍ਰਿਤਕ ਦੇ ਸਰੀਰ ਦੇ ਕਈ ਅੰਗ ਗਾਇਬ ਮਿਲੇ, ਜਿਸ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਮੇਅਰ ਕੁੰਦਨ ਗੋਗੀਆ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਸ਼ਮਸ਼ਾਨ ਘਾਟ ਵਰਗੇ ਪਵਿੱਤਰ ਸਥਾਨ ‘ਤੇ ਅਜਿਹੀ ਘਟਨਾ ਬਰਦਾਸ਼ਤਯੋਗ ਨਹੀਂ ਹੈ। ਮੇਅਰ ਨੇ ਸਪਸ਼ਟ ਕੀਤਾ ਕਿ ਪਟਿਆਲਾ ਦੀਆਂ ਮੜੀਆਂ ਵਿਚੋਂ ਅਸਥੀਆਂ ਚੋਰੀ ਕਰਨ ਜਾਂ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੁੰਦਨ ਗੋਗੀਆ ਨੇ ਐਲਾਨ ਕੀਤਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸ਼ਮਸ਼ਾਨ ਘਾਟਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਪਕੜ ਕੇ ਕਾਨੂੰਨ ਦੇ ਕਟਘਰੇ ‘ਚ ਖੜ੍ਹਾ ਕੀਤਾ ਜਾਵੇਗਾ।

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਹੈ ਅਤੇ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਤੁਰੰਤ ਕੜੇ ਕਦਮ ਚੁੱਕਣ ਦੀ ਮੰਗ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments