Homeਪਟਿਆਲਾ ਅਪਡੇਟਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦੇ ਕੇ ਹਿੰਦੁਸਤਾਨ ਦੇ ਕਾਨੂੰਨ...

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦੇ ਕੇ ਹਿੰਦੁਸਤਾਨ ਦੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹੈ : ਪ੍ਰੋ. ਬਡੂੰਗਰ

ਸਿੱਖਾਂ ਨੂੰ ਆਪਣੇ ਹੀ ਦੇਸ਼ ਵਿੱਚ ਬੈਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ : ਪ੍ਰੋ. ਬਡੂੰਗਰ

ਪਟਿਆਲਾ, 5 ਜਨਵਰੀ (ਸ਼.ਅ.ਬਿਓਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦੇ ਕੇ ਹਿੰਦੁਸਤਾਨ ਦੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।

ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਸਰਕਾਰਾਂ ਰਿਹਾਅ ਕਰਨ :

ਉਨ੍ਹਾਂ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦਿੱਤੇ ਜਾਣ ਦੀ ਨਿਖੇਦੀ ਕਰਦਿਆਂ ਕਿਹਾ ਕਿ

ਇੱਕੋ ਦੇਸ਼ ਵਿੱਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ । ਉਹਨਾਂ ਕਿਹਾ ਕਿ ਇੱਕ ਪਾਸੇ ਡੇਰਾ ਸਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਤੱਕ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵੱਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨਾਂ ਵੱਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਵੀ ਜੇਲਾਂ ਵਿੱਚ ਬੰਦ ਹੋਇਆਂ ਨੂੰ ਲੰਮਾ ਸਮਾਂ ਹੋ ਗਿਆ ਹੈ, ਉਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਅਜਿਹਾ ਕਰਕੇ ਸਰਕਾਰਾਂ ਅਤੇ ਅਦਾਲਤਾਂ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਹਰਿਆਣਾ ਤੇ ਰੋਹਤਕ ਦੀ ਸੁਨਾਰੀਆ ਜੇਲ ਵਿੱਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ 2017 ਤੋਂ ਲੈ ਕੇ ਹੁਣ ਤੱਕ ਇੱਕ ਦਰਜਨ ਦੇ ਕਰੀਬ ਵਾਰ ਪੈਰੋਲ ਤੇ ਫਰਲੋ ਉੱਤੇ ਜੇਲ ਤੋਂ ਬਾਹਰ ਆ ਚੁੱਕਾ ਹੈ।

ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸੰਗੀਨ ਦੋਸ਼ਾਂ ਵਿੱਚ ਘਿਰੇ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ ਵਾਰ ਪੈਰੋਲ ਜਾਂ ਫਰਲੋ ਦੇਣ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਹਾਈਕੋਰਟ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਨਯੋਗ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਸੂਬਾ ਸਰਕਾਰਾਂ ਆਪਣੇ ਪੱਧਰ ਤੇ ਅਜਿਹੇ ਫੈਸਲੇ ਲੈਣ ਦੇ ਜਿਆਦਾ ਸਮਰੱਥ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments