Homeਪਟਿਆਲਾ ਅਪਡੇਟਲੋਹੜੀ ਮੌਕੇ ਖਾਧ ਸੁਰੱਖਿਆ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮ ਪਟਿਆਲਾ ਵੱਲੋਂ...

ਲੋਹੜੀ ਮੌਕੇ ਖਾਧ ਸੁਰੱਖਿਆ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮ ਪਟਿਆਲਾ ਵੱਲੋਂ ਵੱਡੀ ਕਾਰਵਾਈ

ਗੱਚਕ, ਮਿਠਾਈਆਂ ਤੇ ਦੁੱਧ ਪਦਾਰਥਾਂ ਦੇ 25 ਤੋਂ ਵੱਧ ਨਮੂਨੇ ਜਾਂਚ ਲਈ ਭੇਜੇ ਗਏ

ਪਟਿਆਲਾ, 8 ਜਨਵਰੀ: (ਹਰਸ਼ਲੀਨ ਸਿੰਘ) : ਆ ਰਹੇ ਲੋਹੜੀ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫੂਡ ਸੇਫ਼ਟੀ ਟੀਮ ਪਟਿਆਲਾ ਵੱਲੋਂ ਜ਼ਿਲ੍ਹੇ ਵਿੱਚ ਖਾਧ ਪਦਾਰਥਾਂ ਦੀ ਜਾਂਚ ਅਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੇ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਉਣਾ ਹੈ। ਇਹ ਕਾਰਵਾਈ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਅਧਿਕਾਰਤ ਅਫ਼ਸਰ (ਫੂਡ ਸੇਫ਼ਟੀ) ਪਟਿਆਲਾ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ।

ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੌਰਾਨ ਦੁੱਧ, ਦੁੱਧ ਤੋਂ ਬਣੇ ਪਦਾਰਥਾਂ, ਗੱਚਕ ਅਤੇ ਹੋਰ ਪਰੰਪਰਾਗਤ ਮਿਠਾਈਆਂ ਤਿਆਰ ਕਰਨ ਲਈ ਵਰਤੀ ਜਾਣ ਵਾਲੀ ਸਮੱਗਰੀ ਦੇ 25 ਤੋਂ ਵੱਧ ਨਮੂਨੇ ਇਕੱਠੇ ਕਰਕੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਜਾਂਚ ਲਈ ਲੈਬੋਰਟਰੀ ਵਿੱਚ ਭੇਜੇ ਗਏ ਹਨ।

ਉਨ੍ਹਾਂ ਕਿਹਾ ਕਿ ਟੀਮ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਮਿਠਾਈ ਦੀਆਂ ਦੁਕਾਨਾਂ, ਦੁੱਧ ਵੇਚਣ ਵਾਲਿਆਂ ਅਤੇ ਖਾਧ ਪਦਾਰਥਾਂ ਨਾਲ ਜੁੜੀਆਂ ਵਪਾਰਕ ਇਕਾਈਆਂ ਦੀ ਵੀ ਜਾਂਚ ਕੀਤੀ ਗਈ। ਇਸ ਮੌਕੇ ਕਾਰੋਬਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਖਾਧ ਪਦਾਰਥ ਤਿਆਰ ਕਰਦੇ ਸਮੇਂ ਨਿਰਧਾਰਤ ਮਾਪਦੰਡਾਂ ਅਤੇ ਨਿਯਮਾਂ ਦੀ ਪਾਲਣਾ ਕਰਨ, ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਅਤੇ ਉੱਚ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਉਣ।

ਡਾ. ਗੁਰਪ੍ਰੀਤ ਕੌਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਫੂਡ ਸੇਫ਼ਟੀ ਵਿਭਾਗ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਤਿਉਹਾਰਾਂ ਦੇ ਮੌਕੇ ‘ਤੇ ਮਿਲਾਵਟੀ ਜਾਂ ਗ਼ੈਰ-ਮਿਆਰੀ ਖਾਧ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀ ਖਰੀਦ ਸਮੇਂ ਸਾਵਧਾਨ ਰਹਿਣ ਅਤੇ ਕਿਸੇ ਵੀ ਕਿਸਮ ਦੀ ਖਾਧ ਸੁਰੱਖਿਆ ਸੰਬੰਧੀ ਸ਼ਿਕਾਇਤ ਫੂਡ ਸੇਫ਼ਟੀ ਵਿਭਾਗ ਕੋਲ ਦਰਜ ਕਰਵਾਉਣ।

RELATED ARTICLES
- Advertisment -
Google search engine
Google search engine
Google search engine

Most Popular

Recent Comments