ਮੋਹਾਲੀ, 12 ਦਸੰਬਰ 2026:
ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਉਸ ਵੇਲੇ ਵੱਡਾ ਵਾਧਾ ਹੋਇਆ ਜਦੋਂ ਮਮਤਾ ਜੈਨ ਦੀ ਅਗਵਾਈ ਹੇਠ ਲਗਭਗ 40 ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸਾਰੇ ਪਰਿਵਾਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸਰਕਾਰ ਦਾ ਕਾਰਜਕਾਲ ਅੱਗੇ ਵਧ ਰਿਹਾ ਹੈ ਅਤੇ ਚੋਣਾਂ ਨੇੜੇ ਆ ਰਹੀਆਂ ਹਨ, ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ‘ਆਪ’ ਨਾਲ ਜੁੜ ਰਹੇ ਹਨ ਕਿਉਂਕਿ ਲੋਕਾਂ ਨੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਜ਼ਮੀਨੀ ਪੱਧਰ ’ਤੇ ਅੱਖੀਂ ਵੇਖਿਆ ਹੈ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨਾਲ ਕੀਤੇ ਗਏ ਵਾਅਦੇ ਬਕਾਇਦਾ ਤੌਰ ’ਤੇ ਪੂਰੇ ਕੀਤੇ ਗਏ ਹਨ।
ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਖੁਸ਼ ਹੈ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਦੇ ਫ਼ੈਸਲੇ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸਿਹਤ ਸਹੂਲਤਾਂ ਬਾਰੇ ਉਨ੍ਹਾਂ ਕਿਹਾ ਕਿ ਬਲੌਂਗੀ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਖੁੱਲ੍ਹੇ ਮੁਹੱਲਾ ਕਲੀਨਿਕਾਂ ਕਾਰਨ ਲੋਕਾਂ ਨੂੰ ਮਾਹਰ ਡਾਕਟਰਾਂ ਦੀ ਸੇਵਾ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਮਿਲ ਰਹੀਆਂ ਹਨ, ਜਿਸ ਨਾਲ ਇਲਾਜ ਬਹੁਤ ਸੁਖਾਲਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਖੇਤਰ ਵਿੱਚ ਵੀ ਸਰਕਾਰ ਨੇ ਇਤਿਹਾਸਕ ਕਦਮ ਚੁੱਕਦੇ ਹੋਏ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਵੀ ਪੂਰੀ ਕੀਤੀ ਜਾਵੇਗੀ।
ਅੰਤ ਵਿੱਚ ਕੁਲਵੰਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੀਆਂ ਚੋਣਾਂ ਵਿੱਚ ਲੋਕਾਂ ਨੇ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਸੀ, ਉਸੇ ਤਰ੍ਹਾਂ ਆਉਣ ਵਾਲੀਆਂ ਚੋਣਾਂ ਵਿੱਚ ਵੀ ਲੋਕ ‘ਆਪ’ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਆਰਤੀ, ਰੂਬੀ, ਸ਼ੀਤਲ, ਵਰਸ਼ਾ, ਸੂਗੀਆ, ਰੇਨੂੰ, ਸਲੋਨੀ, ਸੋਨੀ, ਰੂਪਮ, ਬਸੰਤੀ, ਰਾਮਵਤੀ, ਬਾਰਬਰ, ਸੁਨੀਤਾ, ਸਨੀਰਾ, ਲਕਸ਼ਮੀ, ਮਦਨ ਲਾਲ, ਯੋਗੇਸ਼, ਵਿਸ਼ਾਲ, ਰੋਹਿਤ, ਨੰਦ, ਅੰਕੂਰ, ਅੰਕਿਤ, ਸੁਨੀਲ, ਅਕਸ਼ਤੀ, ਗੋਵਿੰਦਾ, ਮਨਦੀਪ, ਬੰਟੀ, ਵਿਨੀਤ, ਨੀਰਜ ਅਤੇ ਵਿਕਾਸ ਸ਼ਾਮਲ ਹਨ। ਵਿਧਾਇਕ ਕੁਲਵੰਤ ਸਿੰਘ ਵੱਲੋਂ ਸਾਰੇ ਨਵੇਂ ਮੈਂਬਰਾਂ ਦਾ ਤਾਲੀਆਂ ਨਾਲ ਸਵਾਗਤ ਕੀਤਾ ਗਿਆ।







