Homeਪੰਜਾਬਧੂਰੀ ਦੇ ਵਾਰਡ ਨੰਬਰ 21 ’ਚ ਕਰੀਬ 01.36 ਕਰੋੜ ਰੁਪਏ ਦੇ ਵਿਕਾਸ...

ਧੂਰੀ ਦੇ ਵਾਰਡ ਨੰਬਰ 21 ’ਚ ਕਰੀਬ 01.36 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਲੋਕ ਸਭਾ ਮੈਂਬਰ ਮੀਤ ਹੇਅਰ ਅਤੇ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

ਧੂਰੀ, 20 ਜਨਵਰੀ: (ਜਗਦੇਵ ਰੰਚਨਾਂ) ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਧੂਰੀ ਸ਼ਹਿਰ ਦੇ ਵਾਰਡ ਨੰਬਰ 21 ਵਿੱਚ ਲਗਭਗ 01.36 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 03 ਕਿਲੋਮੀਟਰ ਬਣਨ ਵਾਲੀ ਸੜਕ ਅਤੇ ਸੜਕਾਂ ’ਤੇ ਲੱਗਣ ਵਾਲੀਆਂ ਐਲ.ਈ.ਡੀ. ਲਾਈਟਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ।

75 ਸਾਲ ਦੀ ਤੁਲਨਾ ’ਚ 4 ਸਾਲ ’ਚ ਵੱਧ ਵਿਕਾਸ ਹੋਇਆ : ਗੁਰਮੀਤ ਸਿੰਘ ਮੀਤ ਹੇਅਰ     

ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਇਹ ਕੰਮ ਲਗਾਤਾਰ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 61 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ, 17 ਟੋਲ ਪਲਾਜ਼ੇ ਬੰਦ ਕਰ ਕੇ ਪੰਜਾਬੀਆਂ ਦੇ ਜੇਬ ’ਤੇ ਰੋਜ਼ ਵੱਜਦੇ ਡਾਕੇ ਨੂੰ ਰੋਕਿਆ ਹੈ। ਇਸ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਲਈ ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਨਾਲ-ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੈਂਕੜੇ ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਧੂਰੀ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੰਮ ਜੰਗੀ ਪੱਧਰ ’ਤੇ ਜਾਰੀ : ਸੁਖਵੀਰ ਸਿੰਘ

ਉਨ੍ਹਾਂ ਹੋਰ ਸਿਆਸੀ ਪਾਰਟੀਆਂ ’ਤੇ ਤਨਜ਼ ਕਸਦਿਆਂ ਕਿਹਾ ਕਿ ਜਦੋਂ ਹੋਰ ਪਾਰਟੀਆਂ ਆਪਣੀ ਸਿਆਸਤ ਬਚਾਉਣ ਵਿੱਚ ਲੱਗੀਆਂ ਹੋਈਆਂ ਹਨ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਨੂੰ ਬਚਾਉਣ ਅਤੇ ਅੱਗੇ ਵਧਾਉਣ ਵਿੱਚ ਜੁਟੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਜਿੰਨੇ ਵਿਕਾਸ ਕਾਰਜ ਕੀਤੇ ਹਨ, ਉਹ ਦੂਜੀਆਂ ਸਰਕਾਰਾਂ 75 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ।

80 ਲੱਖ ਰੁਪਏ ਨਾਲ 03 ਕਿੱਲੋਮੀਟਰ ਸੜਕਾਂ ’ਤੇ ਲੱਗਣਗੀਆਂ ਬਲਾਕ ਟਾਈਲਾਂ ਅਤੇ 125 ਐਲਈਡੀ ਲਾਈਟਾਂ ਨਾਲ ਵਾਰਡ ਦੀਆਂ ਸੜਕਾਂ ਕਰਨਗੀਆਂ ਜਗਮਗ

ਇਸ ਮੌਕੇ ਓ.ਐਸ.ਡੀ ਸੁਖਵੀਰ ਸਿੰਘ ਨੇ ਕਿਹਾ ਕਿ ਅੱਜ ਵਾਰਡ ਨੰਬਰ 21 ਵਿੱਚ ਲਗਭਗ 80 ਲੱਖ ਰੁਪਏ ਦੀ ਲਾਗਤ ਨਾਲ ਤਕਰੀਬਨ 03 ਕਿੱਲੋਮੀਟਰ ਸੜਕ ’ਤੇ ਬਲਾਕ ਟਾਈਲਾਂ ਲਗਾਈਆਂ ਜਾਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਚੌੜਾਈ 25 ਫੁੱਟ ਹੋਵੇਗੀ ਜਿਸ ਨਾਲ ਕਲੋਨੀ ਅੰਦਰ ਆਵਾਜਾਈ ਆਸਾਨ ਹੋਵੇਗੀ। ਇਸ ਦੇ ਨਾਲ ਹੀ 55 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਵਿੱਚ 125 ਆਧੁਨਿਕ ਐਲਈਡੀ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਰਾਤ ਸਮੇਂ ਰੌਸ਼ਨੀ ਦੀ ਸਮੱਸਿਆ ਦੂਰ ਹੋਵੇਗੀ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੰਮ ਜੰਗੀ ਪੱਧਰ ’ਤੇ ਜਾਰੀ ਹੈ।

ਇਸ ਦੌਰਾਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਓਐਸਡੀ ਸੁਖਵੀਰ ਸਿੰਘ ਵੱਲੋਂ ਬਾਬਾ ਬੰਸਰੀ ਵਾਲਾ ਮੰਦਰ ਵਿਖੇ ਨਤਮਸਤਕ ਹੋ ਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ ਗਿਆ।

ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰੀ ਰਾਜਵੰਤ ਸਿੰਘ ਘੁੱਲੀ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਅਸ਼ੋਕ ਕੁਮਾਰ ਲੱਖਾ, ਮੈਂਬਰ ਫੂਡ ਕਮਿਸ਼ਨ ਸ੍ਰੀ ਜਸਵੀਰ ਸਿੰਘ ਜੱਸੀ ਸੇਖੋਂ, ਮੈਂਬਰ ਪੰਜਾਬ ਵਕਫ਼ ਬੋਰਡ ਡਾ. ਅਨਵਰ ਖ਼ਾਨ, ਡਾਇਰੈਕਟਰ ਅਨਿਲ ਮਿੱਤਲ, ਡਾਇਰੈਕਟਰ ਸ਼ੂਗਰ ਫੈਡ ਸ੍ਰੀ ਜਸਪਾਲ ਸਿੰਘ ਭੁੱਲਰ, ਭੁਪਿੰਦਰ ਸਿੰਘ, ਸੁਖਵੀਰ ਸਿੰਘ, ਕੁਲਵੰਤ ਸਿੰਘ, ਗੁਰਜੰਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments