Homeਪੰਜਾਬਪ੍ਰੀਤੀ ਯਾਦਵ ਬਣੀ MARKFED ਦੀ ਨਵੀਂ ਮੈਨੇਜਿੰਗ ਡਾਇਰੈਕਟਰ, ਪੰਜਾਬ ’ਚ ਵੱਡਾ ਪ੍ਰਸ਼ਾਸਨਿਕ...

ਪ੍ਰੀਤੀ ਯਾਦਵ ਬਣੀ MARKFED ਦੀ ਨਵੀਂ ਮੈਨੇਜਿੰਗ ਡਾਇਰੈਕਟਰ, ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

ਚੰਡੀਗੜ੍ਹ, 21 ਜਨਵਰੀ 2026 — 2014 ਬੈਚ ਦੀ ਆਈਏਐਸ ਅਧਿਕਾਰੀ ਪ੍ਰੀਤੀ ਯਾਦਵ ਨੂੰ ਪੰਜਾਬ ਸਰਕਾਰ ਵੱਲੋਂ MARKFED ਦੀ ਨਵੀਂ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਦੀ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੀ ਸੀ। ਪ੍ਰੀਤੀ ਯਾਦਵ ਨੇ ਆਈਏਐਸ ਅਧਿਕਾਰੀ ਕੁਮਾਰ ਅਮਿਤ ਦੀ ਥਾਂ ਲਈ ਹੈ, ਜਿਨ੍ਹਾਂ ਨੂੰ MARKFED ਦੇ ਐਮਡੀ ਦਾ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ।

ਇਹ ਨਿਯੁਕਤੀ ਰਾਜ ਵਿੱਚ ਕੀਤੇ ਗਏ ਵੱਡੇ ਪ੍ਰਸ਼ਾਸਨਿਕ ਫੇਰਬਦਲ ਦਾ ਹਿੱਸਾ ਹੈ, ਜਿਸ ਤਹਿਤ ਪੰਜਾਬ ਸਰਕਾਰ ਨੇ 26 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਹਨ।

ਇਸੇ ਫੇਰਬਦਲ ਤਹਿਤ 2018 ਬੈਚ ਦੇ ਆਈਏਐਸ ਅਧਿਕਾਰੀ ਵਰਜੀਤ ਵਾਲੀਆ ਨੂੰ ਪਟਿਆਲਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਪ੍ਰੀਤੀ ਯਾਦਵ ਦੀ ਥਾਂ ਸੰਭਾਲਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments