Homeਪੰਜਾਬਜਾਤੀ ਸੂਚਕ ਟਿੱਪਣੀ ਮਾਮਲੇ ‘ਚ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਕੇ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ, ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਤੁਰੰਤ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪ੍ਰਿੰਸੀਪਲ ਰੇਖਾ ਮਹਾਜਨ ਵੱਲੋਂ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਗਠਿਤ ਦੋ ਮੈਂਬਰੀ ਕਮੇਟੀ ਨੇ ਵੀ ਸ਼ਿਕਾਇਤ ਦੀ ਜਾਂਚ ਕਰਕੇ ਦੋਸ਼ਾਂ ਨੂੰ ਦਰੁਸਤ ਪਾਇਆ ਹੈ।

ਚੇਅਰਮੈਨ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ 29 ਜਨਵਰੀ 2026 ਨੂੰ ਕੇਸ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਵਿਭਾਗ ਤੋਂ ਨਿੱਜੀ ਪੇਸ਼ੀ ਦੌਰਾਨ ਵਿਸਥਾਰਤ ਰਿਪੋਰਟ ਮੰਗੀ ਗਈ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments