Homeਪਟਿਆਲਾ ਅਪਡੇਟਹਰੇਕ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ 'ਚ ਸਾਰੇ ਸ਼ਮੂਲੀਅਤ ਕਰਨ : ਸਿਵਲ...

ਹਰੇਕ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ‘ਚ ਸਾਰੇ ਸ਼ਮੂਲੀਅਤ ਕਰਨ : ਸਿਵਲ ਸਰਜਨ

ਪਟਿਆਲਾ, 25 ਜੁਲਾਈ:

 

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹੇ ਅੰਦਰ ਡੇਂਗੂ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਐਸਡੀਐਮਜ਼, ਸਿਹਤ ਵਿਭਾਗ, ਨਗਰ ਨਿਗਮ, ਬੀਡੀਪੀਓ ਤੇ ਈਓਜ਼ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਆਨ ਲਾਈਨ ਬੈਠਕ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਜ਼ਰੂਰਤ ਹੈ ਇਸ ਲਈ ਨਗਰ ਨਿਗਮ, ਸਿਹਤ ਵਿਭਾਗ, ਬੀਡੀਪੀਓ ਤੇ ਈਓਜ਼ ਸਾਂਝੀਆਂ ਟੀਮਾਂ ਬਣਾਕੇ ਲਗਾਤਾਰ ਫੌਗਿੰਗ ਯਕੀਨੀ ਬਣਾਉਣ ਅਤੇ ਅਜਿਹੇ ਖੇਤਰਾਂ, ਜਿੱਥੇ ਡੇਂਗੂ ਦੇ ਮਾਮਲੇ ਸਾਹਮਣੇ ਆਏ ਹਨ ਉਥੇ ਡੇਂਗੂ ਮੱਛਰ ਏਡੀਜ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ ‘ਚ ਤੇਲ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਫੌਗਿੰਗ ਵੀ ਕੀਤੀ ਜਾਵੇ। ਇਸ ਤੋਂ ਬਿਨ੍ਹਾਂ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਸਮੇਤ ਰੋਜ਼ਾਨਾ ਸਵੇਰੇ ਤੇ ਸ਼ਾਮ ਫੌਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ‘ਚ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਵੀ ਕੀਤੀ।

ਏਡੀਸੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਥੇ ਡੇਂਗੂ ਦੇ ਕੇਸ ਰਿਪੋਰਟ ਹੋਏ ਹਨ ਉਥੇ ਤੁਰੰਤ ਡੇਂਗੂ ਹੋਣ ਦੇ ਕਾਰਨ ਲੱਭੇ ਜਾਣ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਲਾਰਵਾ ਮਿਲਣ ‘ਤੇ ਚਲਾਨ ਕੱਟਣੇ ਵੀ ਯਕੀਨੀ ਬਣਾਏ ਜਾਣ।

ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਮੇਂ ‘ਤੇ ਸੁੱਕਾ ਰੱਖਿਆ ਜਾਵੇ, ਇਸ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤੇ ਇਸ ਦੀ ਰੋਕਥਾਮ ਲਈ ਸਭ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ‘ਚ ਡੇਂਗੂ ਦੇ ਹੁਣ ਤੱਕ ਕੁਲ 12 ਕੇਸ ਰਿਪੋਰਟ ਹੋਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਖੜੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਲਾਰਵਾ ਮਿਲਣ ‘ਤੇ ਨਸ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰੇਕ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਚਲਾਈ ਜਾ ਰਹੀ  ਹੈ ਇਸ ਮੁਹਿੰਮ ‘ਚ ਸਾਰੇ ਜ਼ਿਲ੍ਹਾ ਵਾਸੀ ਸ਼ਮੂਲੀਅਤ ਕਰਨ ਤਾਂ ਜੋ ਡੇਂਗੂ ਤੋਂ ਰੋਕਥਾਮ ਕੀਤੀ ਜਾ ਸਕੇ। ਇਸ ਤੋਂ ਇਲਾਵਾ ਕੂਲਰਾਂ ਨੂੰ ਹਫ਼ਤੇ ‘ਚ ਇਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ।

ਮੀਟਿੰਗ ‘ਚ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਮਿਤ ਸਿੰਘ, ਡਾ. ਦਿਵਜੋਤ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਬੀ.ਡੀ.ਪੀ.ਓਜ਼ ਤੇ ਈ.ਓਜ਼ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments