Homeਪਟਿਆਲਾ ਅਪਡੇਟਪਟਿਆਲਾ : ਵਾਰਡ ਨੰਬਰ 38 ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ

ਪਟਿਆਲਾ : ਵਾਰਡ ਨੰਬਰ 38 ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ

– 27.25 ਲੱਖ ਦੀ ਲਾਗਤ ਨਾਲ ਇੰਟਰਲੋਕ ਸੜਕ ਦਾ ਕੰਮ ਜਾਰੀ- ਮੇਅਰ

ਪਟਿਆਲਾ, 28 ਜਨਵਰੀ (ਮਨੋਜ ਵਰਮਾ) : ਅੱਜ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵਲੋ ਸ਼ਹਿਰ ਦੇ ਰੋਜ਼ ਅਵੈਨਿਊ, ਵਾਰਡ ਨੰਬਰ 38 ਵਿੱਚ ਅਚਨਚੇਤ ਚੈਕਿੰਗ ਕੀਤੀ ਗਈ । ਉਨ੍ਹਾਂ ਨੇ ਦੱਸਿਆ ਕਿ ਲੋਕ-ਹਿਤ ਨੂੰ ਧਿਆਨ ਵਿੱਚ ਰੱਖਦਿਆਂ ਸੜਕ ’ਤੇ  27.25 ਲੱਖ ਰੁਪਏ ਦੀ ਲਾਗਤ ਦੇ ਨਾਲ ਇੰਟਰਲੋਕ ਟਾਈਲਾਂ ਲਗਾਉਣ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ ਅਤੇ ਆਵਾਜਾਈ ਵਿੱਚ ਸੁਧਾਰ ਆਵੇਗਾ।

ਮੇਅਰ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬਰਾਬਰੀ ਦੇ ਅਧਾਰ ’ਤੇ ਵਿਕਾਸ ਕਰਵਾਉਣਾ ਨਗਰ ਨਿਗਮ ਦੀ ਮੁਢਲੀ ਜਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 38 ਵਿੱਚ ਲੰਮੇ ਸਮੇਂ ਤੋਂ ਸੜਕ ਦੀ ਮੰਗ ਚੱਲ ਰਹੀ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ। ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰੀ ਪੈਸੇ ਨਾਲ ਹੋਣ ਵਾਲੇ ਹਰ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾ ਰਹੀ ਹੈ।

– ਮੌਕੇ ’ਤੇ ਹੋਈ ਜਾਂਚ ਦੌਰਾਨ ਕੰਮ ਦੀ ਗੁਣਵੱਤਾ ਪਾਈ ਗਈ ਬਿਹਤਰੀਨ

ਮੇਅਰ ਨੇ ਦੱਸਿਆ ਕਿ ਇੰਟਰਲੋਕ ਸੜਕ ਦੇ ਕੰਮ ਦੀ ਮੌਕੇ ’ਤੇ ਅਧਿਕਾਰੀਆਂ ਵੱਲੋਂ ਜਾਂਚ ਵੀ ਕੀਤੀ ਗਈ। ਇਸ ਦੌਰਾਨ ਐਸੀ ਰਜਿੰਦਰ ਚੋਪੜਾ ਅਤੇ ਜੇਈ ਜਗਜੀਤ ਸਿੰਘ ਵੱਲੋਂ ਤਕਨੀਕੀ ਪੱਧਰ ’ਤੇ ਕੰਮ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਜਾਂਚ ਦੌਰਾਨ ਕੰਮ ਨੂੰ ਪੂਰੀ ਤਰ੍ਹਾਂ ਠੀਕ ਪਾਇਆ ਗਿਆ ਅਤੇ ਕਿਸੇ ਵੀ ਕਿਸਮ ਦੀ ਕੋਈ ਤਰੁੱਟੀ ਸਾਹਮਣੇ ਨਹੀਂ ਆਈ।

ਮੇਅਰ ਨੇ ਦੋਹਰਾਇਆ ਕਿ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਕੁਆਲਿਟੀ ਨਾਲ ਕਿਸੇ ਵੀ ਤਰ੍ਹਾਂ ਦਾ ਕੰਪਰੋਮਾਈਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਸਾਫ਼ ਨਿਰਦੇਸ਼ ਹਨ ਕਿ ਕੰਮ ਨਿਰਧਾਰਤ ਮਿਆਰਾਂ ਅਨੁਸਾਰ ਹੀ ਕੀਤਾ ਜਾਵੇ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅੰਤ ਵਿੱਚ ਮੇਅਰ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਸੁੰਦਰ, ਸਾਫ਼ ਅਤੇ ਆਧੁਨਿਕ ਬਣਾਉਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ-ਹਿਤੀ ਪ੍ਰੋਜੈਕਟ ਸ਼ੁਰ

RELATED ARTICLES
- Advertisment -
Google search engine
Google search engine
Google search engine

Most Popular

Recent Comments