Homeਪੰਜਾਬਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੇਂਦਰੀ ਮੰਤਰੀ ਡਾ....

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਸੁਖਵਿੰਦਰ ਸਿੰਘ ਬਿੰਦਰਾ ਦੀ ਅਹਿਮ ਮੀਟਿੰਗ

ਲੁਧਿਆਣਾ: ਜਨਵਰੀ 2026:
ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ ਵੱਲੋਂ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ-ਕੇਂਦ੍ਰਿਤ ਸਮਾਜਿਕ ਵਿਕਾਸ ਪ੍ਰੋਗਰਾਮਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ।

ਮੀਟਿੰਗ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨਾਲ ਜੁੜੇ ਕਈ ਅਹੰਕਾਰਪੂਰਨ ਮੁੱਦਿਆਂ ’ਤੇ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਉਹ NISD (ਮਿਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਐਮਪਾਵਰਮੈਂਟ) ਦੀ ਜਨਰਲ ਕੌਂਸਲ ਮੀਟਿੰਗ ਵਿੱਚ ਵੀ ਸ਼ਿਰਕਤ ਕਰ ਚੁੱਕੇ ਹਨ, ਜਿੱਥੇ ਪੰਜਾਬ ਨਾਲ ਸੰਬੰਧਿਤ ਮੁੱਦੇ ਉੱਠਾਏ ਗਏ ਸਨ।

ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਦੇ ਸਹਿਯੋਗ ਨਾਲ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਾ ਮੁਕਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਨਸ਼ਾ ਰੋਕਥਾਮ ਵਿੱਚ ਮਹੱਤਵਪੂਰਨ ਭੂਮਿਕਾ ਉੱਤੇ ਵੀ ਰੌਸ਼ਨੀ ਪਾਈ।

ਉਨ੍ਹਾਂ ਨੇ ਦੱਸਿਆ ਕਿ 18 ਨਵੰਬਰ 2025 ਨੂੰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਇੱਕ ਰਾਸ਼ਟਰੀ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਬੀਐੱਸਐੱਫ ਕਰਮਚਾਰੀਆਂ, ਸਵੈ-ਸਹਾਇਤਾ ਸਮੂਹਾਂ, ਅਧਿਆਤਮਕ ਸੰਗਠਨਾਂ, ਯੁਵਾ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਸਮੇਤ 10 ਹਜ਼ਾਰ ਤੋਂ ਵੱਧ ਲੋਕਾਂ ਨੇ ਭਾਗ ਲਿਆ।

ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਜਿਹੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਯੂਥ ਕਲੱਬਾਂ ਨੂੰ ‘ਸਪੋਰਟਸ ਕਿੱਟਾਂ’ ਵੀ ਪ੍ਰਦਾਨ ਕੀਤੀਆਂ ਜਾਣਗੀਆਂ, ਤਾਂ ਜੋ ਨੌਜਵਾਨ ਆਪਣੀ ਉਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾ ਸਕਣ।

ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਬਿੰਦਰਾ ਪਹਿਲਾਂ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਟੇਟ ਚੇਅਰਪਰਸਨ ਵੀ ਰਹਿ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਪ੍ਰਭਾਵਸ਼ਾਲੀ ਪਹਿਲਕਦਮੀਆਂ ਕੀਤੀਆਂ। ਯੂਥ ਕਲੱਬਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮੁਫ਼ਤ ਖੇਡ ਕਿੱਟਾਂ ਵੰਡਣ ਦੇ ਨਾਲ-ਨਾਲ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਵੀ ਦਿੱਤਾ ਗਿਆ, ਜੋ ਅੱਜ ਵੀ ਜਾਰੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments