ਘਰ ਦੇਪੰਜਾਬਝੋਨੇ ਦੀ ਸਿੱਧੀ ਬਿਜਾਈ ਹੇਠ ਪਟਿਆਲਾ ਜ਼ਿਲ੍ਹੇ ਦਾ 30 ਹਜ਼ਾਰ ਏਕੜ ਰਕਬਾ...

ਝੋਨੇ ਦੀ ਸਿੱਧੀ ਬਿਜਾਈ ਹੇਠ ਪਟਿਆਲਾ ਜ਼ਿਲ੍ਹੇ ਦਾ 30 ਹਜ਼ਾਰ ਏਕੜ ਰਕਬਾ ਲਿਆਉਣ ਦਾ ਟੀਚਾ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 19 ਮਈ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਫ਼ੀਲਡ ਸਟਾਫ਼ ਨੂੰ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ ਹੇਠ ਪ੍ਰਾਪਤ 30 ਹਜ਼ਾਰ ਏਕੜ ਟੀਚੇ ਨੂੰ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ 15-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਅਤੇ 10-12 ਪ੍ਰਤੀਸ਼ਤ ਜ਼ਿਆਦਾ ਪਾਣੀ ਰੀਚਾਰਜ ਹੁੰਦਾ ਹੈ। ਇਸ ਦੇ ਨਾਲ ਹੀ ਫ਼ਸਲ ਨੂੰ ਬਿਮਾਰੀਆਂ ਘੱਟ ਲਗਦੀਆਂ ਹਨ, ਜਿਸ ਕਾਰਨ ਝੋਨੇ ਦਾ ਝਾੜ ਜ਼ਿਆਦਾ ਆਉਂਦਾ ਹੈ ਅਤੇ ਪਰਾਲੀ ਦਾ ਪ੍ਰਬੰਧ ਕਰਨਾ ਸੌਖਾ ਹੁੰਦਾ ਹੈ ਕਿਉਂਕਿ ਖੇਤ ਜਲਦੀ ਵਿਹਲਾ ਹੋ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਲਿੰਕ  (https://agrisubsidy.agrimachinarypb.com/#/dsr-registration) ਉਪਰ ਮਿਤੀ 10.05.2025 ਤੋਂ ਰਜਿਸਟਰ ਕਰਨ ਤਾਂ ਜੋ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੀ ਜਾਣ ਵਾਲੀ ਵਿੱਤੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਪਾਈ ਜਾ ਸਕੇ।
ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿਚ ਲੇਜ਼ਰ ਕਰਾਹੇ ਨਾਲ ਖੇਤ ਨੂੰ ਪੱਧਰਾ ਕਰਕੇ ਅਤੇ ਬੀਜ ਨੂੰ ਸਪਰਿੰਟ ਦਵਾਈ ਨਾਲ ਸੋਧ ਕੇ ਲੱਕੀ ਸੀਡ ਡਰਿੱਲ ਨਾਲ ਕਰੋ। ਉਹਨਾਂ ਦੱਸਿਆ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਉਪਰੰਤ ਤੁਰੰਤ ਹੀ ਸਟੌਂਪ 30 ਈ.ਸੀ. ਇੱਕ ਲੀਟਰ ਪ੍ਰਤੀ ਏਕੜ 200 ਲੀਟਰ ਪਾਣੀ ਵਿਚ ਮਿਲਾਕੇ ਘੋਲ ਦਾ ਛਿੜਕਾਅ ਕਰਨਾ ਲਾਜ਼ਮੀ ਹੈ ਅਤੇ ਕੁਝ ਸਮੇਂ ਬਾਅਦ ਜਦੋਂ ਨਦੀਨ 1-2 ਪੱਤਿਆਂ ਦੀ ਅਵਸਥਾ ਵਿਚ ਹੋਣ ਤਾਂ ਵਿਵਾਇਆ 6 ਓ ਡੀ 900 ਮਿ.ਲਿ. 200 ਲੀਟਰ ਪਾਣੀ ਵਿਚ ਮਿਲਾਕੇ ਸਪਰੇਅ ਕਰੋ। ਉਹਨਾਂ ਦੱਸਿਆ ਕਿ ਸੁੱਕੀ ਜ਼ਮੀਨ ਵਿਚ ਪਹਿਲਾਂ ਪਾਣੀ 4 ਤੋਂ 5 ਦਿਨਾਂ ਬਾਅਦ ਅਤੇ ਤਰਵੱਤਰ ਜ਼ਮੀਨ ਵਿਚ ਪਹਿਲਾਂ ਪਾਣੀ ਬਿਜਾਈ 15-20 ਦਿਨਾਂ ਵਿਚ ਲਗਾਓ। ਉਹਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਵੈਰੀਫਿਕੇਸ਼ਨ ਖੇਤੀਬਾੜੀ ਵਿਭਾਗ ਵੱਲੋਂ 1 ਜੁਲਾਈ, 2025 ਤੋਂ 15 ਜੁਲਾਈ, 2025 ਤੱਕ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਕੀਤੀ ਜਾਵੇਗੀ।

RELATED ARTICLES

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

- Advertisment -
Google search engine

Most Popular

Recent Comments