Homeਪੰਜਾਬਡੇਰਿਆਂ ਦਾ ਸਿਆਸੀਕਰਨ ਨਾ ਹੋਵੇ, ਧਾਰਮਿਕ ਸਥਾਨ ਸਭ ਲਈ ਖੁੱਲ੍ਹੇ ਹਨ: ਅਮਰਿੰਦਰ...

ਡੇਰਿਆਂ ਦਾ ਸਿਆਸੀਕਰਨ ਨਾ ਹੋਵੇ, ਧਾਰਮਿਕ ਸਥਾਨ ਸਭ ਲਈ ਖੁੱਲ੍ਹੇ ਹਨ: ਅਮਰਿੰਦਰ ਸਿੰਘ ਰਾਜਾ ਵੜਿੰਗ

ਚੰਡੀਗੜ੍ਹ:
ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਹਰ ਕਿਸੇ ਦਾ ਕਿਸੇ ਵੀ ਧਾਰਮਿਕ ਸਥਾਨ ਜਾਂ ਡੇਰੇ ਵਿੱਚ ਜਾਣ ’ਤੇ ਸਵਾਗਤ ਹੈ, ਪਰ ਧਾਰਮਿਕ ਡੇਰਿਆਂ ਨੂੰ ਸਿਆਸੀ ਮਕਸਦ ਲਈ ਵਰਤਣਾ ਠੀਕ ਨਹੀਂ।

ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡੇਰਾ ਬੱਲਾਂ ਫੇਰੀ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਡੇਰਿਆਂ ਨੂੰ ਸਿਆਸਤ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਲਗਭਗ ਇੱਕ ਸਾਲ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਇਹ ਫੇਰੀ ਕੀਤੀ ਗਈ ਹੈ।

ਹਲਵਾਰਾ ਏਅਰਪੋਰਟ ਬਾਰੇ ਗੱਲ ਕਰਦਿਆਂ ਵੜਿੰਗ ਨੇ ਕਿਹਾ ਕਿ ਇਹ ਪ੍ਰੋਜੈਕਟ ਕਈ ਸਰਕਾਰਾਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਅੱਜ ਇਸਦਾ ਉਦਘਾਟਨ ਪ੍ਰਧਾਨ ਮੰਤਰੀ ਨੇ ਕੀਤਾ ਹੈ, ਪਰ ਸਿਵਲ ਟਰਮੀਨਲ ਲਈ ਜ਼ਮੀਨ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਐਕਵਾਇਰ ਕੀਤੀ ਗਈ ਸੀ।

ਉਦਘਾਟਨ ਸਮਾਰੋਹ ਵਿੱਚ ਸ਼ਮੂਲੀਅਤ ਨਾ ਕਰਨ ਸਬੰਧੀ ਪੁੱਛੇ ਸਵਾਲ ’ਤੇ ਵੜਿੰਗ ਨੇ ਕਿਹਾ ਕਿ ਸਥਾਨਕ ਸੰਸਦ ਮੈਂਬਰ ਹੋਣ ਦੇ ਨਾਤੇ ਉਹਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਸਨਮਾਨਜਨਕ ਢੰਗ ਨਾਲ ਸੱਦਾ ਮਿਲਣ ਦੀ ਉਮੀਦ ਸੀ, ਨਾ ਕਿ ਇਸ ਸ਼ਰਤ ਨਾਲ ਕਿ ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੋਵੇਗੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਸੰਸਦ ਮੈਂਬਰ ਵਜੋਂ ਉਹ ਖੁਸ਼ ਹਨ ਕਿ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ ਅਤੇ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈ ਅਤੇ ਧੰਨਵਾਦ ਦਿੰਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸਿਰਫ ਇੱਕ ਵਿਅਕਤੀ ਨਹੀਂ, ਸਗੋਂ ਲਗਭਗ ਵੀਹ ਲੱਖ ਲੋਕਾਂ ਦਾ ਨੁਮਾਇੰਦਾ ਹੁੰਦਾ ਹੈ, ਇਸ ਲਈ ਸਨਮਾਨ ਅਤੇ ਮਰਿਆਦਾ ਦੀ ਉਮੀਦ ਕਰਨਾ ਉਹਨਾਂ ਦਾ ਹੱਕ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments