Homeਪੰਜਾਬਦੱਖਣੀ ਕੋਰੀਆ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਲੁੱਟ-ਖੋਹ ਦੀ ਨੀਅਤ ਨਾਲ ਘਰ...

ਦੱਖਣੀ ਕੋਰੀਆ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਲੁੱਟ-ਖੋਹ ਦੀ ਨੀਅਤ ਨਾਲ ਘਰ ਵਿੱਚ ਵੜ੍ਹ ਕੇ ਹੱਤਿਆ:

ਰਾਜਪੁਰਾ ਦੇ ਪਿੰਡ ਸੈਦਖੇੜੀ ਦੇ ਰਹਿਣ ਵਾਲੇ ਨੌਜਵਾਨ ਨੱਥਾ ਸਿੰਘ ਦਾ ਦੱਖਣੀ ਕੋਰੀਆ ਵਿੱਚ ਕਤਲ ਹੋਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਹ ਘਟਨਾ 29 ਜਨਵਰੀ ਦੀ ਰਾਤ ਨੂੰ ਵਾਪਰੀ, ਜਿੱਥੇ ਇਕ ਹੋਰ ਪੰਜਾਬੀ ਵੱਲੋਂ ਲੁੱਟ-ਖੋਹ ਦੀ ਨੀਅਤ ਨਾਲ ਨੱਥਾ ਸਿੰਘ ਦੀ ਹੱਤਿਆ ਕਰ ਦਿੱਤੀ ਗਈ।

ਮ੍ਰਿਤਕ ਦੀ ਪਛਾਣ ਨੱਥਾ ਸਿੰਘ ਪੁੱਤਰ ਦਰਸ਼ਨ ਸਿੰਘ (ਉਮਰ 45 ਸਾਲ) ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਨੱਥਾ ਸਿੰਘ ਪਿਛਲੇ ਕਰੀਬ ਦਸ ਸਾਲਾਂ ਤੋਂ ਦੱਖਣੀ ਕੋਰੀਆ ਦੇ ਸ਼ਹਿਰ ਸਨਣ ਵਿੱਚ ਰਹਿ ਕੇ ਇੱਕ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ। ਉਹ ਅਗਲੇ ਮਹੀਨੇ ਆਪਣੇ ਘਰ ਰਾਜਪੁਰਾ ਵਾਪਸ ਆਉਣ ਵਾਲਾ ਸੀ ਅਤੇ ਇਸ ਕਾਰਨ ਘਰ ਵਿੱਚ ਰੈਨੋਵੇਸ਼ਨ ਦਾ ਕੰਮ ਵੀ ਚੱਲ ਰਿਹਾ ਸੀ।

ਮ੍ਰਿਤਕ ਦੇ ਚਾਚੇ ਸ਼ਿੰਦਰ ਸਿੰਘ ਨੇ ਦੱਸਿਆ ਕਿ ਲੰਘੇ ਦਿਨੀਂ ਉਨ੍ਹਾਂ ਨੂੰ ਦੱਖਣੀ ਕੋਰੀਆ ਤੋਂ ਫੋਨ ਆਇਆ, ਜਿਸ ਵਿੱਚ ਜਾਣਕਾਰੀ ਦਿੱਤੀ ਗਈ ਕਿ ਇਕ ਪੰਜਾਬੀ ਵਿਅਕਤੀ ਨੇ ਨੱਥਾ ਸਿੰਘ ਦੇ ਘਰ ਵਿੱਚ ਦਾਖ਼ਲ ਹੋ ਕੇ ਲੁੱਟ-ਖੋਹ ਦੀ ਨੀਅਤ ਨਾਲ ਉਸ ਦੀ ਹੱਤਿਆ ਕਰ ਦਿੱਤੀ ਅਤੇ ਸਬੂਤ ਮਿਟਾਉਣ ਲਈ ਘਰ ਨੂੰ ਅੱਗ ਵੀ ਲਗਾ ਦਿੱਤੀ।

ਪਰਿਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ, ਹੱਤਿਆਰਾ ਪਾਤੜਾਂ ਇਲਾਕੇ ਦਾ ਰਹਿਣ ਵਾਲਾ ਬਜਾਜ ਨਾਂ ਦਾ ਵਿਅਕਤੀ ਦੱਸਿਆ ਜਾ ਰਿਹਾ ਹੈ, ਜਿਸ ਦੀ ਨੱਥਾ ਸਿੰਘ ਦੇ ਸੋਨੇ ਦੇ ਗਹਿਣਿਆਂ ਨੂੰ ਦੇਖ ਕੇ ਨੀਅਤ ਖ਼ਰਾਬ ਹੋ ਗਈ ਅਤੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਨੱਥਾ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਕੁਲਵਿੰਦਰ ਕੌਰ, ਦੋ ਪੁੱਤਰ ਜਸਕਰਨ ਸਿੰਘ ਅਤੇ ਅਸ਼ਵਿੰਦਰ ਸਿੰਘ ਅਤੇ ਇਕ ਧੀ ਅਮਨਦੀਪ ਕੌਰ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜ਼ਰੂਰੀ ਕਾਗਜ਼ਾਤ ਪੂਰੇ ਹੋਣ ਤੋਂ ਬਾਅਦ ਇਕ-ਦੋ ਦਿਨਾਂ ਵਿੱਚ ਪਰਿਵਾਰ ਦੇ ਜੀਅ ਦੱਖਣੀ ਕੋਰੀਆ ਰਵਾਨਾ ਹੋਣਗੇ, ਜਿੱਥੇ ਨੱਥਾ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਉਸ ਦੀ ਅੰਤਿਮ ਅਰਦਾਸ ਪਿੰਡ ਸੈਦਖੇੜੀ ਵਿੱਚ ਕਰਵਾਈ ਜਾਵੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments