Homeਪਟਿਆਲਾ ਅਪਡੇਟਪਟਿਆਲਾ ਵਾਸੀਆਂ ਲਈ ਵੱਡੀ ਰਾਹਤ, ਕਮਿਸ਼ਨਰ ਪਰਮਜੀਤ ਸਿੰਘ ਨੇ ਖੁਦ ਲਿਆ ਚਲ...

ਪਟਿਆਲਾ ਵਾਸੀਆਂ ਲਈ ਵੱਡੀ ਰਾਹਤ, ਕਮਿਸ਼ਨਰ ਪਰਮਜੀਤ ਸਿੰਘ ਨੇ ਖੁਦ ਲਿਆ ਚਲ ਰਹੇ ਕੰਮਾ ਦਾ ਜਾਇਜ਼ਾ

ਜਲਦ ਬਦਲੇਗੀ ਸ਼ਹਿਰ ਦੀਆਂ ਸੜਕਾਂ ਦੀ ਨੁਹਾਰ – ਕਮਿਸ਼ਨਰ ਪਰਮਜੀਤ ਸਿੰਘ

ਪਟਿਆਲਾ 6 ਫ਼ਰਵਰੀ (ਮਨੋਜ ਵਰਮਾ) : ਪਟਿਆਲਾ ਸ਼ਹਿਰ ਦੇ ਨਿਵਾਸੀਆਂ ਲਈ ਇੱਕ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਮੇ ਸਮੇਂ ਤੋਂ ਖਸਤਾ ਹਾਲ ਸੜਕਾਂ ਦੀ ਮਾਰ ਝੱਲ ਰਹੇ ਸ਼ਹਿਰ ਵਾਸੀਆਂ ਦੀਆਂ ਮੰਗਾ ਪੂਰੀਆ ਹੁੰਦੀਆ ਨਜ਼ਰ ਆ ਰਹੀਆ ਹਨ। ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਹੁਣ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸੇ ਸਿਲਸਿਲੇ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਅੱਜ ਖੁਦ ਮੈਦਾਨ ਵਿੱਚ ਉਤਰ ਕੇ ਚੱਲ ਰਹੇ 6 ਕਰੋੜ ਦੇ ਸੜਕਾ ਸਬੰਧੀ ਚੱਲ ਰਹੇ ਵੱਖ ਵੱਖ ਕੰਮਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਕੰਮਾਂ ਵਿੱਚੋਂ ਇੱਕ ਪ੍ਰਮੁੱਖ ਕੰਮ ਕੋਹਲੀ ਟਰਾਂਸਪੋਰਟ ਤੋਂ ਰਾਜਪੁਰਾ ਰੋਡ ਤੱਕ ਜੰਗੀ ਪੱਧਰ ਤੇ ਜਾਰੀ ਕੰਕਰੀਟ ਸੜਕ ਦੇ ਕੰਮ ਦਾ ਨਿਰੀਖਣ ਕੀਤਾ।

ਦੱਸਣਯੋਗ ਹੈ ਕਿ ਇਹ ਸੜਕ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਲਈ ਲੰਮੇ ਸਮੇਂ ਤੋਂ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਸੀ। ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਸੜਕ ਲਗਭਗ 1300 ਫੁੱਟ ਲੰਬਾਈ ਅਤੇ 20 20 ਫੁੱਟ ਦੋਹਾ ਪਾਸੇ ਚੌੜਾਈ ਵਿੱਚ ਤਿਆਰ ਕੀਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ ਸੜਕ ਦੇ ਨਿਰਮਾਣ ਵਿੱਚ ਕੰਕਰੀਟ ਦੀ ਵਰਤੋਂ ਕੀਤੀ ਜਾ ਰਹੀ ਹੈ, ਤਾਂ ਜੋ ਇਸ ਦੀ ਮਿਆਦ ਲੰਬੀ ਹੋਵੇ ਅਤੇ ਬਾਰਿਸ਼ਾਂ ਦੇ ਦਿਨਾਂ ਵਿੱਚ ਸੜਕ ਜਲਦੀ ਖਰਾਬ ਨਾ ਹੋਵੇ।

ਮੁਆਇਨਾ ਕਰਨ ਉਪਰੰਤ ਗੱਲਬਾਤ ਦੌਰਾਨ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਚੱਲ ਰਹੇ ਕੰਮਾਂ ਨਾਲ ਸੰਬੰਧਤ ਇੰਜੀਨੀਅਰਾਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਸਹੀ ਢੰਗ ਨਾਲ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਿਹੜੀਆਂ ਸੜਕਾਂ ਦਾ ਕੰਮ ਅਜੇ ਬਾਕੀ ਹੈ ਜਾਂ ਅਧੂਰਾ ਹੈ, ਉਨ੍ਹਾਂ ਨੂੰ ਵੀ ਬਿਨਾਂ ਕਿਸੇ ਦੇਰੀ ਦੇ ਜਲਦ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਿਗਮ ਦਾ ਮੁੱਖ ਟੀਚਾ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਚੰਗੀ ਆਵਾਜਾਈ ਵਾਲਾ ਮਾਹੌਲ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਮੁੱਖ ਸੜਕਾਂ ਹੀ ਨਹੀਂ, ਸਗੋਂ ਪਟਿਆਲਾ ਸ਼ਹਿਰ ਦੇ ਕਈ ਅੰਦਰੂਨੀ ਹਿੱਸਿਆਂ ਅਤੇ ਵਾਰਡਾਂ ਵਿੱਚ ਵੀ ਨਿਗਮ ਵੱਲੋਂ ਕਈ ਇਲਾਕਿਆਂ ਵਿੱਚ ਪੇਵਰ ਬਲਾਕ ਲਗਾਉਣ ਅਤੇ ਕੰਕਰੀਟ ਦੀਆਂ ਸੜਕਾਂ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ ਅਤੇ ਲੋਕਾਂ ਨੂੰ ਚਿੱਕੜ ਅਤੇ ਟੋਇਆਂ ਤੋਂ ਮੁਕਤੀ ਮਿਲੇਗੀ।

– ਲੋਕਾਂ ਵਿੱਚ ਖੁਸ਼ੀ ਦੀ ਲਹਿਰ
ਸਥਾਨਕ ਲੋਕਾਂ ਨੇ ਨਗਰ ਨਿਗਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਇਨ੍ਹਾ ਸੜਕਾ ਦੇ ਬਣਨ ਦੀ ਉਡੀਕ ਕਰ ਰਹੇ ਸਨ। ਕਮਿਸ਼ਨਰ ਵੱਲੋਂ ਖੁਦ ਆ ਕੇ ਕੰਮ ਦਾ ਜਾਇਜ਼ਾ ਲੈਣ ਨਾਲ ਲੋਕਾਂ ਵਿੱਚ ਇਹ ਵਿਸ਼ਵਾਸ ਵਧਿਆ ਹੈ ਕਿ ਹੁਣ ਕੰਮ ਪਾਰਦਰਸ਼ੀ ਅਤੇ ਮਜ਼ਬੂਤ ਹੋਵੇਗਾ। ਉਹਨਾਂ ਕਿਹਾ ਕਿ ਨਿਗਮ ਵਲੋਂ ਆਉਣ ਵਾਲੇ ਮਹੀਨਿਆਂ ਵਿੱਚ ਹੋਰ ਵੀ ਕਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾ ਸਕੇ।

ਫੋਟੋ – ਮੁਆਇਨਾਂ ਨਾ ਕਰਨ ਮੌਕੇ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਅਤੇ ਹੋਰ ਨਿਗਮ ਅਧਿਕਾਰੀ

RELATED ARTICLES
- Advertisment -
Google search engine
Google search engine
Google search engine

Most Popular

Recent Comments