Homeਪੰਜਾਬਮਾਨਸਾ ਵਿੱਚ ਦਰਦਨਾਕ ਸੜਕ ਹਾਦਸਾ, ਸਵਿਫਟ ਕਾਰ ਦੀ ਟੱਕਰ ਨਾਲ ਦੋ ਭਰਾਵਾਂ...

ਮਾਨਸਾ ਵਿੱਚ ਦਰਦਨਾਕ ਸੜਕ ਹਾਦਸਾ, ਸਵਿਫਟ ਕਾਰ ਦੀ ਟੱਕਰ ਨਾਲ ਦੋ ਭਰਾਵਾਂ ਦੀ ਮੌਤ:

ਮਾਨਸਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਸੜਕ ਹਾਦਸੇ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਬੀਤੀ ਦੇਰ ਰਾਤ ਇੱਕ ਸਵਿਫਟ ਕਾਰ ਨੇ ਮੋਟਰਸਾਈਕਲ ‘ਤੇ ਸਵਾਰ ਦੋ ਭਰਾਵਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਲੋਕਾਂ ਨੇ ਉਸਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਜਾਣਕਾਰੀ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਨਾਲ ਦੋਵੇਂ ਭਰਾ ਹਵਾ ਵਿੱਚ ਕਈ ਫੁੱਟ ਉੱਛਲ ਗਏ। ਇਸ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋਵੇਂ ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਵਿਫਟ ਕਾਰ ਦਾ ਡਰਾਈਵਰ ਜ਼ਖਮੀ ਹੋ ਗਿਆ।

ਮ੍ਰਿਤਕ ਨੌਜਵਾਨ ਮਾਨਸਾ ਸ਼ਹਿਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਹੁਣ ਪਰਿਵਾਰ ਵਿੱਚ ਮਾਂ ਅਤੇ ਪਤਨੀ ਹੀ ਬਚੇ ਹਨ। ਇਸ ਘਟਨਾ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments