Homeਪੰਜਾਬਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਖਡੂਰ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਖਡੂਰ ਸਾਹਿਬ ਵਿਖੇ ਮੱਥਾ ਟੇਕਿਆ; ਨਿਸ਼ਾਨ-ਏ-ਸਿੱਖੀ ਸੰਸਥਾ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਖਡੂਰ ਸਾਹਿਬ/ਤਰਨ ਤਾਰਨ — ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ), ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਪਵਿੱਤਰ ਮੌਕੇ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।

ਇਸ ਉਪਰੰਤ ਰਾਜਪਾਲ ਨਿਸ਼ਾਨ-ਏ-ਸਿੱਖੀ ਸੰਸਥਾ, ਖਡੂਰ ਸਾਹਿਬ ਪਹੁੰਚੇ, ਜਿੱਥੇ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਜੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰਾਜਪਾਲ ਨੇ ਯੂਪੀਐਸਸੀ, ਜੇਈਈ ਸਮੇਤ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਸੰਵਾਦ ਕੀਤਾ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਆਪਣੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

ਨਿਸ਼ਾਨ-ਏ-ਸਿੱਖੀ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮਾਰਗਦਰਸ਼ਨ ਦੇਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਧਾਰਮਿਕ, ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਦੀ ਭਲਾਈ ਅਤੇ ਸਕਾਰਾਤਮਕ ਵਿਕਾਸ ਲਈ ਸਾਂਝੇ ਤੌਰ ‘ਤੇ ਅੱਗੇ ਆਉਣ।

ਇਸ ਦੌਰਾਨ ਰਾਜਪਾਲ ਨੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਦੇ ਵਿਹੜੇ ਵਿੱਚ ਅੰਬ ਦਾ ਬੂਟਾ ਵੀ ਲਗਾਇਆ, ਜਿਸ ਰਾਹੀਂ ਵਾਤਾਵਰਣ ਸੰਰੱਖਣ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦਾ ਮਜ਼ਬੂਤ ਸੰਦੇਸ਼ ਦਿੱਤਾ।

ਇਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਰੈੱਡ ਕਰਾਸ ਸੋਸਾਇਟੀ ਪੰਜਾਬ ਦੇ ਸਕੱਤਰ ਸ਼੍ਰੀ ਸ਼ਿਵਦੁਲਾਰ ਸਿੰਘ, ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਐਸਐਸਪੀ ਸ਼੍ਰੀ ਸੁਰੇਂਦਰ ਲਾਂਬਾ, ਐਸਡੀਐਮ ਖਡੂਰ ਸਾਹਿਬ ਸ਼੍ਰੀ ਸੰਜੀਵ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments