Homeਪੰਜਾਬਸੂਬੇ ਵਿੱਚ ਖੇਤੀਬਾੜੀ ਸੇਵਾਵਾਂ ਨੂੰ ਮਜ਼ਬੂਤੀ: 13 ਨਵ-ਨਿਯੁਕਤ ਏ.ਐਸ.ਆਈਜ਼ ਨੂੰ ਨਿਯੁਕਤੀ ਪੱਤਰ...

ਸੂਬੇ ਵਿੱਚ ਖੇਤੀਬਾੜੀ ਸੇਵਾਵਾਂ ਨੂੰ ਮਜ਼ਬੂਤੀ: 13 ਨਵ-ਨਿਯੁਕਤ ਏ.ਐਸ.ਆਈਜ਼ ਨੂੰ ਨਿਯੁਕਤੀ ਪੱਤਰ ਸੌਂਪੇ:

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐਸ.ਆਈਜ਼) ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਕਦਮ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਜ਼ਮੀਨੀ ਪੱਧਰ ‘ਤੇ ਸੇਵਾਵਾਂ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਨਵ-ਨਿਯੁਕਤ ਏ.ਐਸ.ਆਈਜ਼ ਨੂੰ ਵਧਾਈ ਦਿੰਦਿਆਂ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਿਸਾਨਾਂ ਦਰਮਿਆਨ ਅਹਿਮ ਕੜੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤੀ ਸੇਵਾ ਖੇਤੀਬਾੜੀ ਖੇਤਰ ਦੀ ਖੁਸ਼ਹਾਲੀ ‘ਤੇ ਸਿੱਧਾ ਅਸਰ ਪਾਏਗੀ, ਕਿਉਂਕਿ ਉਹ ਦੇਸ਼ ਦੇ ‘ਅੰਨਦਾਤਾ’ ਨਾਲ ਸਿੱਧਾ ਜੁੜ ਰਹੇ ਹਨ।

ਸ. ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਹੁਣ ਤੱਕ ਖੇਤੀਬਾੜੀ ਵਿਭਾਗ ਵਿੱਚ 133 ਏ.ਐਸ.ਆਈਜ਼ ਅਤੇ 200 ਖੇਤੀਬਾੜੀ ਵਿਕਾਸ ਅਧਿਕਾਰੀਆਂ (ਏ.ਡੀ.ਓਜ਼) ਦੀ ਭਰਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀਆਂ ਵਿਭਾਗ ਵਿੱਚ ਨਵੀਂ ਊਰਜਾ ਭਰਦੀਆਂ ਹੋਈਆਂ ਕਿਸਾਨਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣ ਵਿੱਚ ਮਦਦਗਾਰ ਸਾਬਤ ਹੋ ਰਹੀਆਂ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਕੁੱਲ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜਿਸ ਨਾਲ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਗਿਆ ਹੈ ਅਤੇ ਲੋਕਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਰਸਾਈ ਗਈ ਹੈ।

ਇਸ ਮੌਕੇ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਰਸ਼ਦੀਪ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments