Homeਪਟਿਆਲਾ ਅਪਡੇਟਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਭਲਾਈ ਲਈ ਵਚਨਬੱਧ- ਜੌੜਾਮਾਜਰਾ

ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਭਲਾਈ ਲਈ ਵਚਨਬੱਧ- ਜੌੜਾਮਾਜਰਾ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਸਿਹਤ ਤੇ ਮੈਡੀਕਲ ਕੈਂਪ ਦਾ ਉਦਘਾਟਨ

ਸਮਾਣਾ, 17 ਫ਼ਰਵਰੀ (ਮਨੋਜ ਵਰਮਾ) : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ  ਸਮਾਣਾ ਵਿੱਖੇ ਲਗਾਏ ਗਏ ਵਿਸ਼ੇਸ਼ ਹੈਲਥ ਅਤੇ ਮੈਡੀਕਲ ਕੈਂਪ ਵਿੱਚ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਉਨ੍ਹਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ। ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਕੈਂਪ ਦਾ ਲਾਭ ਉਠਾਇਆ।

ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ, ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਤੀਨਿਧੀ ਅਤੇ ਸਥਾਨਕ ਆਗੂ ਵੀ ਮੌਜੂਦ ਸਨ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਪ੍ਰੋਗਰਾਮ ਜਾਰੀ ਰੱਖੇ ਜਾਣ।

ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਜਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਡੀ ਐੱਸ ਐੱਸ ਓ ਜੋਬਨਦੀਪ ਕੌਰ, ਡਾ ਮਨਿੰਦਰ ਸਿੰਘ, ਸਚਿਨ ਗਰਗ, ਡਾ ਜਤਿਨ ਡਾਹਰਾ, ਡਾ ਗੁਰਪ੍ਰੀਤ ਸਿੰਘ,  ਸੀਡੀਪੀਓ ਬਲਜੀਤ ਕੌਰ, ਪਾਰਸ ਸ਼ਰਮਾ, ਸੰਜੇ ਕੁਮਾਰ, ਸੰਜੇ ਸਿੰਗਲਾ, ਸੁਨੈਨਾ ਮਿੱਤਲ, ਗੋਪਾਲ ਕ੍ਰਿਸ਼ਨ ਬਿੱਟੂ, ਸੰਜੇ ਸਾਹਨੀ, ਰਾਹੁਲ ਗੁਪਤਾ, ਪਰਦੀਪ ਸ਼ਰਮਾ, ਰਾਹੁਲ ਭਾਰਦਵਾਜ, ਰਮੀ ਸ਼ਰਮਾ, ਸੋਮਨਾਥ, ਰਵੀ ਰੰਧਾਵਾ, ਅਮਿਤ ਧਾਲੀਵਾਲ, ਸੁਰਜਨ ਚੱਠਾ, ਪਵਨ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਜ਼ੁਰਗ ਮਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments