Homeਪੰਜਾਬਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨਾ ਸਾਡੀ ਪਹਿਲੀ ਪ੍ਰਾਥਮਿਕਤਾ: ਡਾ. ਬਲਬੀਰ ਸਿੰਘ

ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨਾ ਸਾਡੀ ਪਹਿਲੀ ਪ੍ਰਾਥਮਿਕਤਾ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਚੰਡੀਗੜ੍ਹ ਵਿਖੇ ਜਥੇਬੰਦੀਆਂ ਅਤੇ ਹਲਕਾ ਨਿਵਾਸੀਆਂ ਨਾਲ ਮੁਲਾਕਾਤ; ਮੌਕੇ ‘ਤੇ ਕੀਤੇ ਮਸਲੇ ਹੱਲ

ਚੰਡੀਗੜ੍ਹ: (ਛਤਰਪਾਲ ਸਿੰਘ): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੇ ਹਲਕੇ ਦੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਜਨਤਾ ਦੀਆਂ ਸਮੱਸਿਆਵਾਂ ‘ਤੇ ਤੁਰੰਤ ਕਾਰਵਾਈ: ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਅਤੇ ਪ੍ਰਸ਼ਾਸਨਿਕ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣਾ ਹੈ। ਮੁਲਾਕਾਤ ਕਰਨ ਪਹੁੰਚੇ ਸਾਥੀਆਂ ਅਤੇ ਜਥੇਬੰਦੀਆਂ ਦੇ ਮੈਂਬਰਾਂ ਨੇ ਵੱਖ-ਵੱਖ ਸਥਾਨਕ ਅਤੇ ਪ੍ਰਸ਼ਾਸਨਿਕ ਮੁੱਦਿਆਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਡਾ. ਬਲਬੀਰ ਸਿੰਘ ਨੇ ਤੁਰੰਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਰਾਹੀਂ ਅਤੇ ਲਿਖਤੀ ਰੂਪ ਵਿੱਚ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਕਿਹਾ।

ਸੇਵਾ ਨੂੰ ਦੱਸਿਆ ਸਭ ਤੋਂ ਉੱਪਰ: ਇਸ ਮੌਕੇ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨਾ ਸਾਡੀ ਪਹਿਲੀ ਪ੍ਰਾਥਮਿਕਤਾ ਹੈ। ਸਾਡੀ ਕੋਸ਼ਿਸ਼ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੇ ਜਾਇਜ਼ ਕੰਮਾਂ ਲਈ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ।” ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੇ ਸੁਝਾਵਾਂ ਅਤੇ ਸ਼ਿਕਾਇਤਾਂ ‘ਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments