Homeਪਟਿਆਲਾ ਅਪਡੇਟਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਨਿਰਦੇਸ਼

ਪਟਿਆਲਾ, 19 ਫਰਵਰੀ: (ਛਤਰਪਾਲ ਸਿੰਘ):  ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਾਰਡ ਨੰ. 32, 33 ਅਤੇ 41 ਵਿੱਚ ਪਹੁੰਚੇ ।  ਅਜੀਤਪਾਲ ਸਿੰਘ ਕੋਹਲੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਦੇ ਫਾਇਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਕਾਰਜ ਨੂੰ ਤੇਜ਼ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਵਿਧਾਇਕ  ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਦਾ ਰਜਿਸਟ੍ਰੇਸ਼ਨ ਕਰਵਾਉਣਾ ਸਰਕਾਰ ਦੀ ਪਹਿਲ  ਹੈ ਤਾਂ ਜੋ ਲੋਕਾਂ ਨੂੰ ਇਲਾਜ ਦੌਰਾਨ ਆਰਥਿਕ ਬੋਝ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਯੋਜਨਾ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ।

ਵਿਧਾਇਕ ਨੇ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਯੋਗ ਹਨ, ਉਹ ਤੁਰੰਤ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਸਰਕਾਰ ਦੀ ਇਸ ਲੋਕ-ਭਲਾਈ ਸਕੀਮ ਦਾ ਪੂਰਾ ਲਾਭ ਲਿਆ ਜਾ ਸਕੇ।

ਇਸ ਮੌਕੇ ਵਾਰਡ ਨੰਬਰ 32 ਤੋਂ ਐਮ.ਸੀ. ਰਣਜੀਤ ਸਿੰਘ, ਵਾਰਡ ਨੰਬਰ 33 ਤੋਂ ਗੀਤਾ ਰਾਣੀ ਅਤੇ ਵਾਰਡ ਨੰਬਰ 41 ਤੋਂ ਅਮਨਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਨੇ ਵਿਧਾਇਕ ਨੂੰ ਵਿਸ਼ਵਾਸ ਦਵਾਇਆ ਕਿ ਵਾਰਡ ਪੱਧਰ ‘ਤੇ ਵੱਧ ਤੋਂ ਵੱਧ ਲੋਕਾਂ ਨੂੰ ਯੋਜਨਾ ਨਾਲ ਜੋੜਨ ਲਈ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments