Homeਪਟਿਆਲਾ ਅਪਡੇਟਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਤੇ ਪ੍ਰੋ....

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਤੇ ਪ੍ਰੋ. ਬਡੂੰਗਰ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ 

ਪਟਿਆਲਾ, 21 ਫਰਵਰੀ (ਛਤਰਪਾਲ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਗੁਰੂ ਘਰ ਦੇ ਨਿਸ਼ਕਾਮ ਸੇਵਕ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਤੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਸਾਡੇ ਮਹਾਨ ਗੁਰੂਆਂ ਦੀਆਂ ਸ਼ਹੀਦੀਆਂ ਬਾਰੇ ਜਾਨਣਾ ਬਹੁਤ ਜਰੂਰੀ ਹੈ । ਹੁਣ ਨੌਜਵਾਨਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਜਰੂਰ ਦੇਣ ਤਾਂ ਜੋ ਉਹ ਆਪਣੇ ਅਮੋਲਿਕ ਵਿਰਾਸਤ ਨਾਲ ਜੁੜੇ ਰਹਿਣ । ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਉਹ ਮਹਾਨ ਸ਼ਹੀਦ ਹੋਏ ਹਨ ਜਿਨਾਂ ਨੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਠੰਡੇ ਬੁਰਜ ਵਿੱਚ ਮੁਗਲ ਹਕੂਮਤ ਵੱਲੋਂ
ਕੈਦ ਰੱਖਣ ਸਮੇਂ ਗਰਮ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ ਤੇ ਜਦੋਂ ਇਸ ਗੱਲ ਦਾ ਪਤਾ ਸਰਹੰਦ ਦੇ ਨਵਾਬ ਸੂਬੇ ਵਜੀਦ ਖਾਂ ਨੂੰ ਪਤਾ ਲੱਗਾ ਤਾਂ ਉਸ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਪਰਿਵਾਰ ਸਮੇਤ ਕੋਹਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਉਹਨਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਹੋ ਕੇ ਉਨਾਂ ਦੇ ਸ਼ਹੀਦੀ ਦਿਹਾੜੇ ਮਨਾਉਣੇ ਚਾਹੀਦੇ ਹਨ।
RELATED ARTICLES
- Advertisment -
Google search engine
Google search engine
Google search engine

Most Popular

Recent Comments