Homeਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ...

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ -ਵਿਧਾਇਕ ਕੋਹਲੀ 

ਪਟਿਆਲਾ, 27 ਫਰਵਰੀ:(ਬੋਧੂ ਰਾਮ ਚੌਧਰੀ) 

ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 60 ਪਰਤਾਪ ਨਗਰ ਤੋਂ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।
            ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
            ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ਹਰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਆਦਿ ਦੇ ਦਰਸ਼ਨ ਕਰਨਗੇ|

ਇਸ ਮੌਕੇ ਵਾਰਡ ਨੰਬਰ 60 ਰੁਪਿੰਦਰ ਸਿੰਘ ਕੋਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments