ਫ਼ਰਵਰੀ 28 (ਬਲਜੀਤ ਸਰਨਾ)
ਪਟਿਆਲਾ ਵਿੱਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਥਾਣਾ ਅਰਬਨ ਸਟੇਟ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰਵਾਈ ਕਰਦੇ ਹੋਏ ਨਾਭਾ ਦੇ ਰਹਿਣ ਵਾਲੇ ਕੁਝ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਰੀਆਂ ਨੂੰ ਅੰਜਾਮ ਦੇ ਰਹੇ ਸਨ।
ਜਾਣਕਾਰੀ ਮੁਤਾਬਕ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ। ਜਾਂਚ ਕਰਨ ‘ਤੇ ਸਾਹਮਣੇ ਆਇਆ ਕਿ ਮੋਟਰਸਾਈਕਲ ‘ਤੇ ਲੱਗੇ ਨੰਬਰ ਜਾਲੀ ਸਨ। ਸਖ਼ਤ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਕੀਤੀਆਂ ਚੋਰੀਆਂ ਬਾਰੇ ਖੁਲਾਸੇ ਕੀਤੇ।
ਪੁਲਿਸ ਨੇ ਦੋਸ਼ੀਆਂ ਕੋਲੋਂ ਚੋਰੀ ਕੀਤਾ ਸਮਾਨ ਵੀ ਬਰਾਮਦ ਕਰ ਲਿਆ ਹੈ। ਅਧਿਕਾਰੀਆਂ ਅਨੁਸਾਰ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਆਗੇ ਵੀ ਜਾਰੀ ਰਹਿਣਗੀਆਂ।







