Homeਪੰਜਾਬਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 7 ਅਗਸਤ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਕਤੂਬਰ 2025 ਤੱਕ ਲਾਗੂ ਰਹਿਣਗੇ।
ਜਨਤਕ ਥਾਵਾਂ’ ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ ‘ਤੇ ਮਨਾਹੀ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ ਲਾਗੂ ਨਹੀਂ ਹੋਵੇਗਾ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ ‘ਤੇ ਪਾਬੰਦੀ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ ‘ਤੇ ਪਾਬੰਦੀ ਲਗਾਈ ਹੈ। ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਜ਼ਿਲ੍ਹੇ ‘ਚ ਵਿਖਾਵਾ ਕਰਨ ‘ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਜ਼ਿਲ੍ਹੇ ‘ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ ‘ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਧਾਰਮਿਕ ਸਥਾਨਾਂ ‘ਤੇ ਠੀਕਰੀ ਪਹਿਰੇ ਲਗਾਉਣ ਸਬੰਧੀ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਸਮੂਹ ਧਾਰਮਿਕ ਸਥਾਨਾਂ ‘ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੀ ਜਿੰਮੇਵਾਰੀ ਲਗਾਈ ਹੈ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ‘ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ ‘ਚ ਦਰਜ ਕਰਵਾਉਣ ਦੇ ਹੁਕਮ ਜਾਰੀ
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments