Homeਪੰਜਾਬਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਨਾਲ ਮਾਨ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ...

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾਲ ਮਾਨ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਗੁਰਮੇਲ ਸਿੰਘ ਘਰਾਚੋਂ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਅਤੇ ਆਪ ਦੇ ਵੱਖ ਵੱਖ ਅਹੁਦੇਦਾਰਾਂ ਵੱਲੋਂ ਪ੍ਰੈੱਸ ਕਾਨਫਰੰਸ

ਸੰਗਰੂਰ, 11 ਮਾਰਚ:(ਮਨੋਜ ਵਰਮਾ)

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੇ ਐਲਾਨ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਵੋਟਾਂ ਤੋਂ ਪਹਿਲਾਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਗਰੰਟੀ 1000 ਰੁਪਏ ਪ੍ਰਤੀ ਮਹੀਨਾ ਦੀ ਦਿੱਤੀ ਗਈ ਸੀ ਤੇ ਕੀਤੇ ਵਾਅਦੇ ਤੋਂ ਵੀ ਵੱਧ ਐੱਸ.ਸੀ.ਔਰਤਾਂ ਨੂੰ 1500 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਹ ਗੱਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਆਪ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸ਼ਾਮ ਸਿੰਗਲਾ, ਜ਼ਿਲ੍ਹਾ ਸਕੱਤਰ ਗੁਲਜ਼ਾਰ ਸਿੰਘ ਬੌਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ
ਸਮੇਤ ਵੱਖ ਵੱਖ ਅਹੁਦੇਦਾਰਾਂ ਨੇ ਸਥਾਨਕ ਪੀ ਡਬਲਿਊ ਡੀ ਰੈਸਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਯੋਜਨਾ ਤਹਿਤ ਪੰਜਾਬ ਦੀਆਂ ਬਾਲਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੀ ਰਕਮ ਸਿੱਧੇ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ।

ਇਸ ਯੋਜਨਾ ਦਾ ਲਾਭ ਦੇਣ ਲਈ ਫਾਰਮ ਭਰਨ ਹਿਤ ਪਿੰਡ ਪਿੰਡ ਕੈਂਪ ਲਾਏ ਜਾਣਗੇ ਅਤੇ ਸੇਵਾ ਕੇਂਦਰਾਂ ਜ਼ਰੀਏ ਇਸ ਯੋਜਨਾ ਦਾ ਲਾਭ ਅਪ੍ਰੈਲ ਮਹੀਨੇ ਤੋਂ ਦਿੱਤਾ ਜਾਣਾ ਸ਼ੁਰੂ ਕਰ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਇਸ ਆਖਰੀ ਗਰੰਟੀ ਦੇ ਪੂਰੇ ਹੋਣ ਨਾਲ ਜਿੱਥੇ ਲੋਕਾਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਵਿਰੋਧੀ ਪਾਰਟੀਆਂ ਵਾਲੇ ਬੁਖਲਾਹਟ ਵਿੱਚ ਆ ਕੇ ਤੱਥਹੀਣ ਬਿਆਨਬਾਜ਼ੀ ਕਰ ਰਹੇ ਹਨ। ਪਰ ਲੋਕ ਸਭ ਕੁਝ ਜਾਣਦੇ ਹਨ ਕਿ ਕੇਵਲ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਹੈ, ਜਿਸ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ।

ਇਸ ਮੌਕੇ ਇੰਚਾਰਜ ਮਹਿਲਾ ਵਿੰਗ ਆਪ ਸੰਗਰੂਰ ਸ਼੍ਰੀਮਤੀ ਸ਼ਿੰਦਰਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈ ਗਈ ਇਹ ਯੋਜਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

ਇਸ ਯੋਜਨਾ ਨਾਲ ਮਹਿਲਾਵਾਂ ਨੂੰ ਘਰੇਲੂ ਖਰਚੇ ਪੂਰੇ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਉਹ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਮਹਿਲਾਵਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰ ਰਹੀਆਂ ਹਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments