Homeਪਟਿਆਲਾ ਅਪਡੇਟਵਿਧਾਇਕ ਗੁਰਲਾਲ ਘਨੌਰ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਘਨੌਰ...

ਵਿਧਾਇਕ ਗੁਰਲਾਲ ਘਨੌਰ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਘਨੌਰ ਅਨਾਜ ਮੰਡੀ ਵਿੱਚ ਵਿਸ਼ਾਲ ਸੰਤ ਸੰਮੇਲਨ:

ਗੁਰੂ ਰਵਿਦਾਸ ਜੀ ਦੀ ਬਾਣੀ ਸਾਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ – ਗੁਰਲਾਲ ਘਨੌਰ

 

ਘਨੌਰ, 14 ਮਾਰਚ:(ਦੀਪਕ ਦੱਤਾ)

 

ਸੰਤ ਸੰਮੇਲਨ ਦੌਰਾਨ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਭਗਤੀ ਰੰਗ ਵਿੱਚ ਰੰਗਿਆ ਮਾਹੌਲ

ਹਲਕਾ ਘਨੌਰ ਦੇ ਵਿਧਾਇਕ ਸ. ਗੁਰਲਾਲ ਘਨੌਰ ਵੱਲੋਂ ਹਲਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸਤਗੁਰ ਨਿਰੰਜਨ ਦਾਸ ਜੀ, ਮੌਜੂਦਾ ਗੱਦੀ ਨਸ਼ੀਨ, ਡੇਰਾ ਸੱਚਖੰਡ ਬੱਲਾਂ ਦੇ ਅਸ਼ੀਰਵਾਦ ਸਦਕਾ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਸੰਤ ਸੰਮੇਲਨ ਘਨੌਰ ਦੀ ਅਨਾਜ ਮੰਡੀ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਦੀਆਂ ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਗਾ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ਰਧਾ ਭੇਟ ਕੀਤੀ।

ਇਸ ਦੌਰਾਨ ਵਿਧਾਇਕ ਸ. ਗੁਰਲਾਲ ਘਨੌਰ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਭਲਾਈ ਲਈ ਕਈ ਮਹੱਤਵਪੂਰਨ ਯੋਜਨਾਵਾਂ ਜਿਵੇਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਤੱਕ ਪਹੁੰਚ ਰਿਹਾ ਹੈ।

ਬਾਬਾ ਮਨਦੀਪ ਦਾਸ ਜੀ ਦੇ ਰਸਭਿੰਨੇ ਕੀਰਤਨ ਨਾਲ ਸੰਗਤ ਹੋਈ ਨਿਹਾਲ

ਵਿਧਾਇਕ ਸ. ਗੁਰਲਾਲ ਘਨੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਾਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਉਨ੍ਹਾਂ ਦੇ ਉਪਦੇਸ਼ ਸਾਨੂੰ ਸਦਾ ਸੱਚਾਈ, ਇਨਸਾਫ ਅਤੇ ਸਮਾਨਤਾ ਦੇ ਰਾਹ ’ਤੇ ਚੱਲਣ ਦੀ ਸਿੱਖਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜੇਹੇ ਧਾਰਮਿਕ ਸਮਾਗਮ ਸਮਾਜ ਵਿੱਚ ਸਕਾਰਾਤਮਕ ਸੋਚ ਅਤੇ ਇਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਸਮਾਗਮ ਦੌਰਾਨ ਸੰਤ ਬਾਬਾ ਮਨਦੀਪ ਸਿੰਘ ਜੀ ਨੇ ਧਾਰਮਿਕ ਕੀਰਤਨ, ਵਚਨ ਅਤੇ ਗੁਰਬਾਣੀ ਦੇ ਰਸਭਰੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਸੰਗਤ ਦੀ ਹਾਜ਼ਰੀ ਨਾਲ ਪੂਰੇ ਮਾਹੌਲ ਵਿੱਚ ਭਗਤੀ ਅਤੇ ਸ਼ਰਧਾ ਦਾ ਰੰਗ ਦੇਖਣ ਨੂੰ ਮਿਲਿਆ। ਇਸ ਮੌਕੇ ਸੰਤ ਮਨਦੀਪ ਦਾਸ ਜੀ (ਰਾਸ਼ਟਰੀ ਉਪ ਪ੍ਰਧਾਨ, ਅਖਿਲ ਭਾਰਤੀਯ ਰਵੀਦਾਸੀਆ ਸੰਗਠਨ) ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਮਹਾਨ ਉਪਦੇਸ਼ਾਂ ਬਾਰੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਸਮਾਨਤਾ, ਭਾਈਚਾਰੇ ਅਤੇ ਸੱਚਾਈ ਦਾ ਸਨੇਹਾ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਰਵਿਦਾਸ ਜੀ ਦੀ ਸੋਚ ਅਤੇ ਉਪਦੇਸ਼ਾਂ ’ਤੇ ਚੱਲ ਕੇ ਹੀ ਸਮਾਜ ਵਿੱਚ ਇਕਤਾ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਅੰਧ ਵਿਸ਼ਵਾਸਾਂ ਤੋਂ ਦੂਰ ਰਹਿ ਕੇ ਸੱਚ ਅਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦਰਸਾਏ ਰਾਹ ’ਤੇ ਚੱਲ ਕੇ ਸਮਾਜ ਵਿੱਚ ਸਾਂਝ, ਸਦਭਾਵਨਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

ਇਸ ਮੌਕੇ ਸੰਤ ਬਾਬਾ ਮਨਦੀਪ ਦਾਸ ਜੀ ਨੇ ਕਿਹਾ ਕਿ ਇਹ ਸਮਾਗਮ ਸਾਰੇ ਧਰਮਾਂ ਨੂੰ ਇੱਕ ਸਮਝ ਕੇ ਬੜੇ ਸੁਚੱਜੇ ਤਰੀਕੇ ਨਾਲ ਕਰਵਾਇਆ ਗਿਆ ਹੈ, ਜੋ ਸਮਾਜ ਵਿੱਚ ਆਪਸੀ ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments