ਮੋਹਾਲੀ: ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ।
ਅਦਾਲਤ ਨੇ ਮਜੀਠੀਆ ਨੂੰ ਹੋਰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।







