Homeਪੰਜਾਬਮਾਨਸਾ ਰੈਲੀ 'ਚ ਸੁਖਬੀਰ ਬਾਦਲ ਦਾ ਵੱਡਾ ਐਲਾਨ; 2027 'ਚ ਅਕਾਲੀ ਸਰਕਾਰ...

ਮਾਨਸਾ ਰੈਲੀ ‘ਚ ਸੁਖਬੀਰ ਬਾਦਲ ਦਾ ਵੱਡਾ ਐਲਾਨ; 2027 ‘ਚ ਅਕਾਲੀ ਸਰਕਾਰ ਬਣਾਉਣ ਦਾ ਦਾਅਵਾ

ਮਾਨਸਾ/ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਮੋੜ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਵੱਡੇ ਐਲਾਨ ਕੀਤੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਪੱਕਾ ਦਾਅਵਾ ਕੀਤਾ।

                                         ਸ. ਗੁਰਤੇਜ ਸਿੰਘ ਅਤਲਾ ਰੈਲੀ ਵਿੱਚ ਸ਼ਿਰਕਤ ਕਰਦੇ ਹੋਏ

ਆਪ ਸਰਕਾਰ ਤੇ ਤਿੱਖੇ ਹਮਲੇ

ਆਪਣੇ ਸੰਬੋਧਨ ਵਿੱਚ ਸੁਖਬੀਰ ਬਾਦਲ ਨੇ ਮੌਜੂਦਾ ‘ਆਪ’ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਇਸ਼ਤਿਹਾਰਬਾਜ਼ੀ ‘ਤੇ 4400 ਕਰੋੜ ਰੁਪਏ ਖਰਚ ਕਰ ਰਹੀ ਹੈ, ਜਦਕਿ ਸੂਬੇ ਦੇ ਮੁੱਖ ਮੁੱਦਿਆਂ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਪੰਜਾਬ ਸਕੂਲ ਸਿੱਖਿਆ ਦੇ ਡਿੱਗਦੇ ਮਿਆਰ ਬਾਰੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਕੌਮੀ ਅੰਕੜਿਆਂ ਅਨੁਸਾਰ ਪੰਜਾਬ ਸਿੱਖਿਆ ਦੇ ਮਾਮਲੇ ਵਿੱਚ 18ਵੇਂ ਨੰਬਰ ‘ਤੇ ਆ ਗਿਆ ਹੈ, ਜੋ ਕਿ ਬਹੁਤ ਸ਼ਰਮਨਾਕ ਹੈ।

ਅਕਾਲੀ ਦਲ ਦੇ ਮੁੱਖ ਵਾਅਦੇ

ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ, ਤਾਂ ਉਨ੍ਹਾਂ ਨੇ ਹੇਠ ਲਿਖੇ ਵਾਅਦੇ ਕੀਤੇ ਹਨ:

  • ਵਿਸ਼ਵ ਪੱਧਰੀ ਯੂਨੀਵਰਸਿਟੀਆਂ: ਪੰਜਾਬ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾਣਗੀਆਂ।
  • ਸਿੰਜਾਈ ਸਹੂਲਤਾਂ: ਮਾਨਸਾ ਹਲਕੇ ਦੇ ਕਿਸਾਨਾਂ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ।
  • ਰਾਜਸਥਾਨ ਨਹਿਰ ਦਾ ਪਾਣੀ: ਰਾਜਸਥਾਨ ਨਹਿਰ ਵਿੱਚੋਂ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।
  • ਸੜਕਾਂ ਤੇ ਗਲੀਆਂ: ਸੂਬੇ ਦੇ ਸਾਰੇ 13,000 ਪਿੰਡਾਂ ਵਿੱਚ ਪੱਕੀਆਂ ਗਲੀਆਂ ਬਣਾਈਆਂ ਜਾਣਗੀਆਂ।
  • ਨੌਜਵਾਨਾਂ ਲਈ ਕਰਜ਼ਾ: ਨੌਜਵਾਨਾਂ ਨੂੰ ਵਿਆਜ ਮੁਕਤ 10 ਲੱਗ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ।
  • ਪੈਨਸ਼ਨ: ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ।
  • ਸ਼ਗਨ ਸਕੀਮ: ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਗ ਰੁਪਏ ਕੀਤੀ ਜਾਵੇਗੀ।
  • ਬਿਜਲੀ ਸਪਲਾਈ: ਕਿਸਾਨਾਂ ਨੂੰ 12 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।
  • ਡੇਅਰੀ ਤੇ ਪਸ਼ੂ ਪਾਲਣ: ਡੇਅਰੀ ਤੇ ਪਸ਼ੂ ਪਾਲਣ ਲਈ 75% ਸਬਸਿਡੀ ਦਿੱਤੀ ਜਾਵੇਗੀ।

ਵਿਸ਼ਾਲ ਇਕੱਠ

ਰੈਲੀ ਵਿੱਚ ਭਾਰੀ ਇਕੱਠ ਨੇ ਸੁਖਬੀਰ ਬਾਦਲ ਦੇ ਦਾਅਵਿਆਂ ਨੂੰ ਹੋਰ ਮਜ਼ਬੂਤੀ ਦਿੱਤੀ ਹੈ। ਇਸ ਮੌਕੇ ‘ਤੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ.ਪੀ. ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਵੀ ਪਾਰਟੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਐਸ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਸ. ਗੁਰਤੇਜ ਸਿੰਘ ਅਤਲਾ ਆਪਣੇ ਸੈਂਕੜੇ ਸਾਥੀਆਂ ਸਮੇਤ ਰੈਲੀ ਵਿੱਚ ਪੁੱਜੇ, ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਸੁਖਬੀਰ ਬਾਦਲ ਨੇ ਕਿਹਾ, “ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਲੜਦਾ ਆਇਆ ਹੈ। 2027 ਵਿੱਚ ਅਸੀਂ ਫਿਰ ਤੋਂ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਵਾਂਗੇ ਅਤੇ ਸੂਬੇ ਨੂੰ ਫਿਰ ਤੋਂ ਤਰੱਕੀ ਦੀਆਂ ਲੀਹਾਂ ‘ਤੇ ਲੈ ਕੇ ਜਾਵਾਂਗੇ।”

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments