Homeਪੰਜਾਬਮਾਨ ਸਰਕਾਰ ਦੀ ਵੱਡੀ ਪਹਿਲ: 13.65 ਲੱਖ ਮਹਿਲਾਵਾਂ ਨੂੰ ਵੰਡੇ 7 ਕਰੋੜ...

ਮਾਨ ਸਰਕਾਰ ਦੀ ਵੱਡੀ ਪਹਿਲ: 13.65 ਲੱਖ ਮਹਿਲਾਵਾਂ ਨੂੰ ਵੰਡੇ 7 ਕਰੋੜ ਤੋਂ ਵੱਧ ਮੁਫ਼ਤ ਸੈਨਟਰੀ ਪੈਡ

ਮਾਨ ਸਰਕਾਰ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਸਨਮਾਨਤ ਜੀਵਨ ਦੇਣ ਲਈ ਵਚਨਬੱਧ ਹੈ।” — ਡਾ. ਬਲਜੀਤ ਕੌਰ

ਚੰਡੀਗੜ੍ਹ, 26 ਮਾਰਚ (ਅਮਨਦੀਪ ਸਰਾਂ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ਕਰੋੜਾਂ ਦੀ ਲਾਗਤ ਨਾਲ ਮੁਫ਼ਤ ਸੈਨਟਰੀ ਪੈਡ ਮੁਹੱਈਆ ਕਰਵਾਏ ਜਾ ਰਹੇ ਹਨ।

‘ਨਵੀਂ ਦਿਸ਼ਾ’ ਸਕੀਮ ਦੇ ਮੁੱਖ ਅੰਕੜੇ:

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਨੇ ਸੂਬੇ ਦੀਆਂ ਮਹਿਲਾਵਾਂ, ਖ਼ਾਸ ਕਰਕੇ ਪੇਂਡੂ ਖੇਤਰਾਂ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ:

  • ਵੰਡ: ਚਾਲੂ ਸਾਲ ਦੌਰਾਨ ₹28 ਕਰੋੜ ਦੀ ਲਾਗਤ ਨਾਲ 37 ਕਰੋੜ ਤੋਂ ਵੱਧ ਸੈਨਟਰੀ ਪੈਡ ਮੁਫ਼ਤ ਵੰਡੇ ਗਏ।
  • ਲਾਭਪਾਤਰੀ: ਹੁਣ ਤੱਕ ਸੂਬੇ ਦੀਆਂ 65 ਲੱਖ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਦਾ ਸਿੱਧਾ ਲਾਭ ਲੈ ਚੁੱਕੀਆਂ ਹਨ।
  • ਆਂਗਨਵਾੜੀ ਨੈੱਟਵਰਕ: ਸੂਬੇ ਦੇ 27,314 ਆਂਗਨਵਾੜੀ ਸੈਂਟਰਾਂ ਰਾਹੀਂ ਹਰ ਮਹੀਨੇ ਲੋੜਵੰਦ ਮਹਿਲਾਵਾਂ ਨੂੰ 9 ਸੈਨਟਰੀ ਪੈਡ ਮੁਫ਼ਤ ਦਿੱਤੇ ਜਾ ਰਹੇ ਹਨ।

ਸਿਹਤ ਅਤੇ ਜਾਗਰੂਕਤਾ ‘ਤੇ ਜ਼ੋਰ

ਮੰਤਰੀ ਨੇ ਕਿਹਾ ਕਿ ਇਹ ਪਹਿਲ ਸਿਰਫ਼ ਸਹੂਲਤ ਦੇਣ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਮਹਾਵਾਰੀ ਸਫ਼ਾਈ (Menstrual Hygiene) ਬਾਰੇ ਸਮਾਜਿਕ ਝਿਜਕ ਅਤੇ ਪੁਰਾਣੀਆਂ ਧਾਰਨਾਵਾਂ ਨੂੰ ਤੋੜਨ ਵਿੱਚ ਵੀ ਸਹਾਈ ਸਿੱਧ ਹੋ ਰਹੀ ਹੈ। ਇਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਮਹਿਲਾਵਾਂ ਅਤੇ ਕਿਸ਼ੋਰੀਆਂ ਆਪਣੀ ਸਿਹਤ ਪ੍ਰਤੀ ਵਧੇਰੇ ਜਾਗਰੂਕ ਹੋਈਆਂ ਹਨ।

ਭਵਿੱਖ ਦੇ ਟੀਚੇ

ਪੰਜਾਬ ਸਰਕਾਰ ਨੇ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਗਲੇਰੀ ਰਣਨੀਤੀ ਵੀ ਤਿਆਰ ਕਰ ਲਈ ਹੈ:

  1. ਚਾਲੂ ਵਿੱਤੀ ਸਾਲ ਵਿੱਚ ₹14.60 ਕਰੋੜ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।
  2. ਇਸ ਰਾਸ਼ੀ ਨਾਲ 68 ਕਰੋੜ ਤੋਂ ਵੱਧ ਹੋਰ ਸੈਨਟਰੀ ਪੈਡ ਵੰਡਣ ਦਾ ਟੀਚਾ ਮਿਥਿਆ ਗਿਆ ਹੈ।

ਸਾਡਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੀ ਕੋਈ ਵੀ ਮਹਿਲਾ ਬੁਨਿਆਦੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments