Homeਪੰਜਾਬਪਿੰਡ ਜਾਹਲਾਂ 'ਚ ਜਨ ਸੁਵਿਧਾ ਕੈਂਪ ਮੌਕੇ ਐਸ.ਡੀ.ਐਮ ਨੇ ਸੁਣੀਆਂ ਲੋਕਾਂ ਦੀਆਂ...

ਪਿੰਡ ਜਾਹਲਾਂ ‘ਚ ਜਨ ਸੁਵਿਧਾ ਕੈਂਪ ਮੌਕੇ ਐਸ.ਡੀ.ਐਮ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ‘ਤੇ ਕੀਤਾ ਨਿਪਟਾਰਾ

ਪਟਿਆਲਾ,
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲੇ ਦਾ ਅੱਜ ਪਟਿਆਲਾ ਸਬ ਡਵੀਜ਼ਨ ਦੇ ਪਿੰਡ ਜਾਹਲਾਂ, ਬਿਸ਼ਨਪੁਰ ਛੰਨਾ, ਬਰਸਟ, ਰਣਬੀਰਪੁਰ, ਚੂਹੜਪੁਰ ਕਲਾਂ, ਧਬਲਾਨ, ਸੈਣੀ ਮਾਜਰਾ ਤੇ ਵਜੀਦਪੁਰ ਨਿਵਾਸੀਆਂ ਨੇ ਪਿੰਡ ਜਾਹਲਾਂ ‘ਚ ਲੱਗੇ ਕੈਂਪ ਦੌਰਾਨ ਲਾਭ ਉਠਾਇਆ। ਇਸ ਮੌਕੇ ਐਸ.ਡੀ.ਐਮ. ਪਟਿਆਲਾ ਮਨਜੀਤ ਕੌਰ ਨੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਹੀ ਨਿਪਟਾਰਾ ਵੀ ਕਰਵਾਇਆ।
ਮਨਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਜਾਹਲਾਂ ਅਤੇ ਨੇੜਲੇ ਪਿੰਡਾਂ ਤੋਂ ਪੁੱਜੇ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਸਰਕਾਰੀ ਦਫ਼ਤਰਾਂ ‘ਚ ਚੱਕਰ ਨਹੀਂ ਲਗਾਉਣੇ ਪੈਂਦੇ।
ਕੈਂਪ ਮੌਕੇ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਪ੍ਰਸ਼ਾਸਨਿਕ ਟੀਮਾਂ ਕੋਲ ਆਪਣੀਆਂ ਦਰਖਾਸਤਾਂ ਦਿੱਤੀਆਂ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ।
ਫੋਟੋ ਕੈਪਸ਼ਨ-ਪਿੰਡ ਜਾਹਲਾਂ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਐਸ.ਡੀ.ਐਮ ਮਨਜੀਤ ਕੌਰ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments