ਸਾਫ਼-ਸੁਥਰਾ ਪਟਿਆਲਾ ਸਾਡੀ ਸਾਂਝੀ ਜ਼ਿੰਮੇਵਾਰੀ, ਲਾਪਰਵਾਹੀ ਹੁਣ ਬਰਦਾਸ਼ਤ ਨਹੀਂ”: ਮੇਅਰ
ਪਟਿਆਲਾ, 30 ਮਾਰਚ:
ਸ਼ਾਹੀ ਸ਼ਹਿਰ ਪਟਿਆਲਾ ਨੂੰ ਸਵੱਛਤਾ ਦੇ ਮਾਮਲੇ ਵਿੱਚ ਮੋਹਰੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਹੁਣ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਅੱਜ ਨਗਰ ਨਿਗਮ ਦੇ ਸੈਨਟਰੀ ਇੰਸਪੈਕਟਰਾਂ ਨਾਲ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਮੇਅਰ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਹੁਣ ਬਿਨਾਂ ਕਿਸੇ ਲਿਹਾਜ਼ ਦੇ ਕਾਰਵਾਈ ਕੀਤੀ ਜਾਵੇਗੀ।ਵੱਡੇ ਹੋਟਲਾਂ ਤੋਂ ਲੈ ਕੇ ਰੇਹੜੀ ਵਾਲਿਆਂ ਤੱਕ ਸਭ ਲਈ ਡਸਟਬਿਨ ਲਗਾਉਣਾ ਲਾਜ਼ਮੀ; ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ
ਇਸ ਮੀਟਿੰਗ ਦੌਰਾਨ ਹੈਲਥ ਅਫ਼ਸਰ ਨਵਿੰਦਰ ਸਿੰਘ, ਸੀ.ਐਸ.ਓ. ਨਵਦੀਪ ਸ਼ਰਮਾ, ਇੰਸਪੈਕਟਰ ਮੋਹਿਤ ਜਿੰਦਲ, ਇੰਸਪੈਕਟਰ ਇੰਦਰਜੀਤ, ਇੰਸਪੈਕਟਰ ਜਗਤਾਰ, ਇੰਸਪੈਕਟਰ ਰਾਜੇਸ਼ ਮੱਟੂ, ਇੰਸਪੈਕਟਰ ਰਿਸ਼ਭ ਗੁਪਤਾ, ਇੰਸਪੈਕਟਰ ਗੋਗਾ ਰਾਣੀ, ਸੁਪਰਵਾਈਜ਼ਰ ਕੁਲਦੀਪ ਰੱਤਾ, ਸੁਪਰਵਾਈਜ਼ਰ ਨਰਿੰਦਰ ਕੁਮਾਰ ਅਤੇ ਸੁਪਰਡੈਂਟ ਸੰਜੀਵ ਗਰਗ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਸੈਨਟਰੀ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਸਾਰੇ ਵਪਾਰਕ ਅਦਾਰਿਆਂ, ਖ਼ਾਸ ਕਰਕੇ ਵੱਡੇ ਹੋਟਲਾਂ, ਰੈਸਟੋਰੈਂਟਾਂ ਅਤੇ ਰੇਹੜੀ-ਫੜੀ ਵਾਲਿਆਂ ਦੀ ਚੈਕਿੰਗ ਕਰਨ। ਮੇਅਰ ਨੇ ਨਿਰਦੇਸ਼ ਦਿੱਤੇ ਕਿ ਹਰ ਦੁਕਾਨਦਾਰ ਅਤੇ ਰੇਹੜੀ ਵਾਲੇ ਕੋਲ ਕੂੜਾ ਪਾਉਣ ਲਈ ਆਪਣਾ ਡਸਟਬਿਨ ਹੋਣਾ ਲਾਜ਼ਮੀ ਹੈ। ਜੇਕਰ ਕੋਈ ਵੀ ਸੜਕ ਕਿਨਾਰੇ ਕੂੜਾ ਸੁੱਟਦਾ ਪਾਇਆ ਗਿਆ ਜਾਂ ਨਿਯਮਾਂ ਦੀ ਉਲੰਘਣਾ ਕਰਦਾ ਮਿਲਿਆ, ਤਾਂ ਮੌਕੇ ‘ਤੇ ਹੀ ਭਾਰੀ ਜੁਰਮਾਨਾ ਲਗਾਇਆ ਜਾਵੇ।

ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ
ਮੇਅਰ ਨੇ ਪਟਿਆਲਾ ਵਾਸੀਆਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ, “ਅਸੀਂ ਸ਼ਹਿਰ ਨੂੰ ਕੂੜਾ-ਮੁਕਤ ਬਣਾਉਣ ਲਈ ਦਿਨ-ਰਾਤ ਇੱਕ ਕਰ ਰਹੇ ਹਾਂ, ਪਰ ਇਹ ਤਾਂ ਹੀ ਸੰਭਵ ਹੈ ਜੇਕਰ ਸ਼ਹਿਰ ਵਾਸੀ ਸਾਡਾ ਸਾਥ ਦੇਣ”। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਵੀ ਸਵੀਪਿੰਗ ਮਸ਼ੀਨਾਂ ਰਾਹੀਂ ਸਫ਼ਾਈ ਜਾਰੀ ਹੈ ਤਾਂ ਜੋ ਲੋਕਾਂ ਨੂੰ ਸਵੇਰੇ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ। ਮੇਅਰ ਨੇ ਮੁੜ ਦੁਹਰਾਇਆ ਕਿ ਉਹ ਪਟਿਆਲਾ ਵਾਸੀਆਂ ਲਈ 24 ਘੰਟੇ ਹਾਜ਼ਰ ਹਨ ਅਤੇ ਸ਼ਹਿਰ ਦੀ ਸੁੰਦਰਤਾ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।