Homeਪਟਿਆਲਾ ਅਪਡੇਟਬਿਕਰਮ ਮਜੀਠੀਆ ਨੂੰ ਜੇਲ੍ਹ ਵਿਚ ਨਾ ਮਿਲਣ ਦੇਣ ਤੋਂ ਭੜਕੇ ਅਕਾਲੀ ਆਗੂ

ਬਿਕਰਮ ਮਜੀਠੀਆ ਨੂੰ ਜੇਲ੍ਹ ਵਿਚ ਨਾ ਮਿਲਣ ਦੇਣ ਤੋਂ ਭੜਕੇ ਅਕਾਲੀ ਆਗੂ

ਪਟਿਆਲਾ 20 ਅਗਸਤ (ਜਗਪ੍ਰੀਤ ਮਹਾਜਨ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸੁੱਚਾ ਸਿੰਘ ਲੰਗਾਹ ਸਮੇਤ ਹੋਰ ਕਈ ਅਕਾਲੀ ਆਗੂ ਮੁਲਾਕਾਤ ਕਰਨ ਲਈ ਜੇਲ੍ਹ ‘ਚ ਪਹੁੰਚੇ। ਪੁਲਸ ਵੱਲੋਂ ਉਨ੍ਹਾਂ ਨੂੰ ਮੁਲਾਕਾਤ ਤੋਂ ਰੋਕੇ ਜਾਣ ‘ਤੇ ਅਕਾਲੀ ਆਗੂਆਂ ਵੱਲੋਂ ਮੁਲਾਜ਼ਮਾਂ ਨਾਲ ਤਿੱਖੀ ਬਹਿਸਬਾਜ਼ੀ ਵੀ ਹੋ ਗਈ।

ਮੌਕੇ ‘ਤੇ ਮੌਜੂਦ ਪੁਲਸ ਅਫ਼ਸਰਾਂ ਨੇ ਕਿਹਾ ਕਿ ਨਿਯਮਾਂ ਮੁਤਾਬਕ ਮਜੀਠੀਆ ਦੇ ਨਾਲ ਸਿਰਫ਼ ਉਨ੍ਹਾਂ ਦੇ ਪਰਿਵਾਰਕ ਮੈਂਬਰ ਜਾਂ ਵਕੀਲ ਸਾਹਿਬਾਨ ਹੀ ਮੁਲਾਕਾਤ ਕਰ ਸਕਦੇ ਹਨ। ਇਸ ‘ਤੇ ਅਕਾਲੀ ਆਗੂਆਂ ਨੇ ਕਿਹਾ ਕਿ ਉਹ ਵੀ ਇਕ ਪਰਿਵਾਰ ਵਾਂਗ ਹੀ ਹਨ। ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਅਜਿਹਾ ਤਾਂ ਕਦੇ ਮੁਗ਼ਲਾਂ ਤੇ ਅੰਗਰੇਜ਼ਾਂ ਦੇ ਰਾਜ ਵੇਲੇ ਵੀ ਨਹੀਂ ਸੀ ਹੋਇਆ, ਹੁਣ ਤਾਂ ਦੇਸ਼ ਆਜ਼ਾਦ ਹੈ ਤੇ ਲੋਕਾਂ ਦੀ ਆਪਣੀ ਸਰਕਾਰ ਹੈ। ਪੁਲਸ ਮੁਲਾਜ਼ਮਾਂ ਵੱਲੋਂ ਨਿਯਮਾਂ ਦਾ ਹਵਾਲਾ ਦਿੱਤੇ ਜਾਣ ‘ਤੇ ਲੰਗਾਹ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਆਈ ਤਾਂ ਇਹ ਨਿਯਮ ਬਦਲ ਦਿਆਂਗੇ। ਪੁਲਸ ਅਫ਼ਸਰਾਂ ਨੇ ਕਿਹਾ ਕਿ ਨਿਯਮਾਂ ਮੁਤਾਬਕ ਮਜੀਠੀਆ ਦੇ ਪਰਿਵਾਰਕ ਮੈਂਬਰਾਂ ਤੇ ਵਕੀਲ ਸਾਹਿਬਾਨਾਂ ਨੂੰ ਉਨ੍ਹਾਂ ਨਾਲ ਮੁਲਾਕਾਤ ਤੋਂ ਰੋਕਿਆ ਨਹੀਂ ਜਾ ਰਿਹਾ, ਇਨ੍ਹਾਂ ਤੋਂ ਇਲਾਵਾ ਕਿਸੇ ਹੋਰ ਨੂੰ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

RELATED ARTICLES
- Advertisment -
Google search engine
Google search engine
Google search engine

Most Popular

Recent Comments