Homeਪਟਿਆਲਾ ਅਪਡੇਟਆਮ ਆਦਮੀ ਪਾਰਟੀ ਦੇ 4 ਸਾਲ ਪੂਰੇ ਹੋਣ 'ਤੇ ਵਾਰਡ ਨੰਬਰ 30...

ਆਮ ਆਦਮੀ ਪਾਰਟੀ ਦੇ 4 ਸਾਲ ਪੂਰੇ ਹੋਣ ‘ਤੇ ਵਾਰਡ ਨੰਬਰ 30 ਵਿੱਚ ‘ਸੰਵਾਦ ਪ੍ਰੋਗਰਾਮ’; ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਲੋਕਾਂ ਨਾਲ ਕੀਤਾ ਰਾਬਤਾ

ਸੈਂਕੜੇ ਇਲਾਕਾ ਨਿਵਾਸੀਆਂ ਨੇ ਭਰੀ ਹਾਜ਼ਰੀ

ਪਟਿਆਲਾ, 1 ਅਪ੍ਰੈਲ:(ਬਲਜੀਤ ਸਰਨਾ)

ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਸਾਡੀ ਵਚਨਬੱਧਤਾ”: ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ

ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦੇ ਖੁਦ ਦੇ ਵਾਰਡ ਨੰਬਰ 30 ਵਿੱਚ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਲਤਾਪੂਰਵਕ 4 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿੱਚ ਇੱਕ ਵਿਸ਼ੇਸ਼ ‘ਸੰਵਾਦ ਪ੍ਰੋਗਰਾਮ’ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।

ਇਸ ਸੰਵਾਦ ਪ੍ਰੋਗਰਾਮ ਦੌਰਾਨ ਵਾਰਡ ਨੰਬਰ 30 ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਸਾਂਝੇ ਰੂਪ ਵਿੱਚ ਨੂੰ ਸੰਬੋਧਨ ਕਰਦਿਆਂ ਪਿਛਲੇ 4 ਸਾਲਾਂ ਦੌਰਾਨ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਰ ਫੈਸਲਾ ਜਨਤਾ ਦੀ ਸਹੂਲਤ ਨੂੰ ਮੁੱਖ ਰੱਖ ਕੇ ਲਿਆ ਜਾ ਰਿਹਾ ਹੈ।

ਮੇਅਰ ਕੁੰਦਨ ਗੋਗੀਆ ਨੇ ਇਸ ਮੌਕੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਰਡ ਪੱਧਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਨਗਰ ਨਿਗਮ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਨੰਬਰ 30 ਦੀਆਂ ਪਾਣੀ, ਸੀਵਰੇਜ ਅਤੇ ਸੜਕਾਂ ਨਾਲ ਸਬੰਧਤ ਰਹਿੰਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

ਸੰਵਾਦ ਦੌਰਾਨ ਇਲਾਕਾ ਨਿਵਾਸੀਆਂ ਨੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਅਤੇ ਮੌਕੇ ‘ਤੇ ਹੀ ਕਈ ਸਮੱਸਿਆਵਾਂ ਦੇ ਹੱਲ ਲਈ ਮੇਅਰ ਅਤੇ ਵਿਧਾਇਕ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਮੇਅਰ ਕੁੰਦਨ ਗੋਗੀਆ ਨੇ ਦੁਹਰਾਇਆ ਕਿ ਉਹ ਪਟਿਆਲਾ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਪ੍ਰਸ਼ਾਸਨ ਅਤੇ ਜਨਤਾ ਦੇ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments