Homeਪੰਜਾਬਮੁੱਖ ਮੰਤਰੀ ਦਾ ਵੱਡਾ ਐਲਾਨ: 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ 'ਜ਼ਮੀਨੀ ਤਕਸੀਮ'...

ਮੁੱਖ ਮੰਤਰੀ ਦਾ ਵੱਡਾ ਐਲਾਨ: 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ ‘ਜ਼ਮੀਨੀ ਤਕਸੀਮ’ ਮੁਹਿੰਮ; 30 ਦਿਨਾਂ ‘ਚ ਹੋਵੇਗਾ ਨਿਪਟਾਰਾ

ਲੋਕਾਂ ਦੇ ਆਪਸੀ ਝਗੜਿਆਂ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਚੁੱਕਿਆ ਅਹਿਮ ਕਦਮ; “ਕੋਰਟ ਤੋਂ ਆਰਡਰ ਲਿਆਓ, ਤੁਰੰਤ ਹੋਵੇਗੀ ਤਕਸੀਮ” – ਸੀਐਮ ਮਾਨ

ਚੰਡੀਗੜ੍ਹ/ਪੰਜਾਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਜ਼ਮੀਨੀ ਝਗੜਿਆਂ ਅਤੇ ਤਕਸੀਮ (ਜ਼ਮੀਨ ਦੀ ਵੰਡ) ਦੇ ਮਾਮਲਿਆਂ ਨੂੰ ਲੈ ਕੇ ਇੱਕ ਇਤਿਹਾਸਕ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਂਦੀ 13 ਅਪ੍ਰੈਲ (ਵਿਸਾਖੀ) ਤੋਂ ਸੂਬੇ ਭਰ ਵਿੱਚ ਜ਼ਮੀਨਾਂ ਦੀ ਤਕਸੀਮ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।

30 ਦਿਨਾਂ ਦਾ ਸਮਾਂਬੱਧ ਟੀਚਾ

ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਦੇ ਤਹਿਤ ਜ਼ਮੀਨੀ ਤਕਸੀਮ ਦੇ ਮਾਮਲਿਆਂ ਦਾ ਨਿਪਟਾਰਾ ਮਹਿਜ਼ 30 ਦਿਨਾਂ ਦੇ ਅੰਦਰ-ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਕਚਹਿਰੀਆਂ ਦੇ ਲੰਬੇ ਚੱਕਰਾਂ ਤੋਂ ਮੁਕਤ ਕਰਨਾ ਹੈ। ਮੁੱਖ ਮੰਤਰੀ ਅਨੁਸਾਰ, “ਅਸੀਂ 30 ਦਿਨਾਂ ਵਿੱਚ ਤਕਸੀਮ ਸ਼ੁਰੂ ਕਰਾਂਗੇ ਤਾਂ ਜੋ ਲੋਕਾਂ ਦੇ ਆਪਸੀ ਝਗੜਿਆਂ ਦਾ ਤੁਰੰਤ ਨਿਪਟਾਰਾ ਹੋ ਸਕੇ।”

ਕੋਰਟ ਆਰਡਰ ਦੇ ਆਧਾਰ ‘ਤੇ ਤੁਰੰਤ ਕਾਰਵਾਈ

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਮਾਮਲਿਆਂ ਵਿੱਚ ਅਦਾਲਤੀ ਪ੍ਰਕਿਰਿਆ ਸ਼ਾਮਲ ਹੈ, ਉਹ ਆਪਣੇ ਕੋਰਟ ਤੋਂ ਆਰਡਰ ਲੈ ਕੇ ਆਉਣ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments