Homeਪਟਿਆਲਾ ਅਪਡੇਟਵਪਾਰੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਡੀਸੀ ਵਰਜੀਤ ਵਾਲੀਆ ਦਾ ਵੱਡਾ...

ਵਪਾਰੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਡੀਸੀ ਵਰਜੀਤ ਵਾਲੀਆ ਦਾ ਵੱਡਾ ਕਦਮ

ਪਟਿਆਲਾ,  5 ਅਪ੍ਰੈਲ 2026 (ਛਤਰਪਾਲ ਸਿੰਘ):ਪੰਜਾਬ ਰਾਜ ਵਿਚ ਟ੍ਰੇਡਰਜ਼ ਕਮਿਸ਼ਨ ਦੀਆਂ  ਐਸ ਡੀ ਐਮ ਪੱਧਰ ਤੇ ਜਿਲ੍ਹਾ / ਹਲਕਾ ਪਧਰੀ ਮੀਟਿੰਗਾਂ ਵਿਚ ਪ੍ਰਾਪਤ ਸ਼ਿਕਾਇਤਾਂ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਨੇ ਟ੍ਰੇਡਰਜ਼ ਕਮਿਸ਼ਨ ਅਤੇ ਵਪਾਰੀ ਐਸੋਸੀਏਸ਼ਨਾਂ ਨਾਲ ਸੰਬੰਧਿਤ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਜ਼ਿਲ੍ਹਾ ਅਤੇ ਹਲਕਾ ਪੱਧਰੀ ਵਿਸ਼ੇਸ਼ ਮੀਟਿੰਗ ਬੁਲਾਈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਉਨ੍ਹਾਂ ਦੇ ਹਰ ਮਸਲੇ ਦਾ ਹੱਲ ਨਿਰਧਾਰਿਤ ਸਮੇਂ ਵਿੱਚ ਯਕੀਨੀ ਬਣਾਵੇਗਾ।

ਮੀਟਿੰਗ ਦੌਰਾਨ ਵੱਖ-ਵੱਖ ਵਪਾਰੀਆਂ ਅਤੇ ਟ੍ਰੇਡ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਵੱਲੋਂ ਆਪਣੀਆਂ ਸ਼ਿਕਾਇਤਾਂ ਅਤੇ ਮੰਗਾਂ ਡਿਪਟੀ ਕਮਿਸ਼ਨਰ  ਦੇ ਸਾਹਮਣੇ ਰੱਖੀਆਂ ਗਈਆਂ। ਇਹ ਸ਼ਿਕਾਇਤਾਂ ਮੁੱਖ ਤੌਰ ‘ਤੇ ਵਪਾਰਕ ਸਹੂਲਤਾਂ, ਪ੍ਰਸ਼ਾਸਕੀ ਕਾਰਵਾਈਆਂ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਸਥਾਨਕ ਮਸਲਿਆਂ ਨਾਲ ਸੰਬੰਧਿਤ ਸਨ।ਮੀਟਿੰਗ ਦੌਰਾਨ ਏ ਡੀ ਸੀ ਜ਼ ਸ੍ਰੀਮਤੀ ਸਿਮਰਪ੍ਰੀਤ ਕੌਰ, ਸ੍ਰੀਮਤੀ ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਜ਼ ਸ੍ਰੀਮਤੀ ਹਰਜੋਤ ਕੌਰ, ਨਮਨ ਮਰਕਨ, ਐਸ.ਐਸ.ਪੀ. ਵੈਭਵ ਚੌਧਰੀ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਸਾਰੇ ਅਧਿਕਾਰੀਆਂ ਨੇ ਵਪਾਰੀਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਆਪਣੀ-ਆਪਣੀ ਜ਼ਿੰਮੇਵਾਰੀ ਅਨੁਸਾਰ ਸਹਿਯੋਗ ਦਾ ਭਰੋਸਾ ਦਿਵਾਇਆ।

ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸਮੇਂ ਸਿਰ ਦੂਰ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ, ਕਿਉਂਕਿ ਵਪਾਰ ਅਤੇ ਉਦਯੋਗ ਜ਼ਿਲ੍ਹੇ ਦੀ ਆਰਥਿਕਤਾ ਦੇ ਮਹੱਤਵਪੂਰਨ ਹਿੱਸੇ ਹਨ।

ਮੀਟਿੰਗ ਦੌਰਾਨ ਕੁਝ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਜਿਸ ਨਾਲ ਵਪਾਰੀਆਂ ਵਿੱਚ ਸੰਤੁਸ਼ਟੀ ਦਾ ਮਾਹੌਲ ਦੇਖਣ ਨੂੰ ਮਿਲਿਆ। ਬਾਕੀ ਰਹਿ ਗਈਆਂ ਸ਼ਿਕਾਇਤਾਂ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਹਰ ਇਕ ਮਸਲੇ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਨਿਰਧਾਰਿਤ ਸਮੇਂ ਵਿੱਚ ਉਨ੍ਹਾਂ ਦਾ ਹੱਲ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਸਲੇ ਸਿੱਧੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦਾ ਜਲਦੀ ਅਤੇ ਢੰਗ ਨਾਲ ਹੱਲ ਕੀਤਾ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਹੱਲ ਕਰਨ।

ਮੀਟਿੰਗ ਦੇ ਅੰਤ ਵਿੱਚ ਵਪਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਰਾਹਨਾ ਕੀਤੀ ਅਤੇ ਭਰੋਸਾ ਜਤਾਇਆ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਰ ਤੇਜ਼ੀ ਨਾਲ ਹੋਵੇਗਾ।

ਇਸ ਮੌਕੇ ਮੈਂਬਰ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਸ੍ਰੀ ਸੰਜੀਵ ਗੁਪਤਾ, ਜਿਲ੍ਹਾ ਪਟਿਆਲਾ ਚੇਅਰਪਰਸਨ ਸ੍ਰੀ ਵਿਨੋਦ ਕੁਮਾਰ ਸਿੰਗਲਾ , ਵਾਈਸ ਚੇਅਰਪਰਸਨ ਸ੍ਰੀ ਗੁਰਪ੍ਰੀਤ ਸਿੰਘ ਧਮੋਲੀ , ਰਾਜੇਸ਼ ਛਾਬੜਾ, ਪੁਨੀਤ ਬੁਧਰੀਜਾ, ਚਰਨਜੀਤ ਸਿੰਘ ਐਸ ਕੇ, ਭੁਪਿੰਦਰ ਕੌਸ਼ਲ, ਗੁਰਪ੍ਰੀਤ ਮਨੰਨ, ਦੁਰਗਾ ਦਾਸ ਸਿੰਗਲਾ, ਵੇਦ ਪ੍ਰਕਾਸ਼, ਟਿੰਕੂ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਪਾਰੀ ਐਸੋਸੀਏਸ਼ਨ ਦੇ ਨੁਮਾਇੰਦੇ ਮੋਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments