Homeਪੰਜਾਬਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਮੂਨਕ, 12 ਅਪ੍ਰੈਲ : (ਮਨੋਜ ਵਰਮਾ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿਤ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸੰਗਰੂਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਮੂਨਕ ਵਿਖੇ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਲਈ ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਆਵਾਜਾਈ ਸੁਨਿਸ਼ਚਿਤ ਕਰਨਾ ਸੀ।

ਚੈਕਿੰਗ ਦੌਰਾਨ ਵੱਖ-ਵੱਖ ਸਕੂਲ ਵਾਹਨਾਂ ਵਿੱਚ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਜਾਂਚ ਸਮੇਂ ਕੁਝ ਵਾਹਨਾਂ ਵਿੱਚ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਪਾਈ ਗਈ, ਜਿਸ ਦੇ ਆਧਾਰ ’ਤੇ 01 ਚਲਾਨ ਯੂਨੀਫਾਰਮ ਸਬੰਧੀ, 03 ਫਾਇਰ ਸਿਲੈਂਡਰ, 02 ਫਰਸਟ ਏਡ ਬਾਕਸ, 02 ਲੇਡੀ ਕੰਡਕਟਰ ਅਤੇ 02 ਚਲਾਨ ਡਰਾਈਵਰ ਵਰਦੀ ਸਬੰਧੀ ਕੀਤੇ ਗਏ।

ਚੈਕਿੰਗ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਅਧਿਕਾਰੀਆਂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ।

ਚੈਕਿੰਗ ਟੀਮ ਵਿੱਚ ਗੁਰਪ੍ਰੀਤ ਸਿੰਘ (ਸਿੱਖਿਆ ਵਿਭਾਗ), ਏਐਸਆਈ ਬਲਵਿੰਦਰ ਸਿੰਘ, ਏਐਸਆਈ ਰਾਮ ਪ੍ਰਤਾਪ (ਪੁਲਿਸ ਵਿਭਾਗ) ਅਤੇ ਰੁਪਿੰਦਰ ਸਿੰਘ (ਆਊਟਰੀਚ ਵਰਕਰ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਸੰਗਰੂਰ) ਸ਼ਾਮਲ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments