Homeਪੰਜਾਬਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

ਸੰਗਰੂਰ, 14 ਅਪ੍ਰੈਲ:

ਅੰਬੇਡਕਰ ਜਯੰਤੀ ਮੌਕੇ ਮੈਂਬਰ, ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ, ਗੁਲਜ਼ਾਰ ਸਿੰਘ ਬੌਬੀ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਨਮਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਆਪਣੇ ਜੀਵਨ ਦੌਰਾਨ ਸਮਾਜ ਵਿੱਚ ਬਰਾਬਰੀ, ਨਿਆਂ ਅਤੇ ਭਾਈਚਾਰੇ ਦੇ ਮੂਲ ਸਿਧਾਂਤਾਂ ਨੂੰ ਮਜ਼ਬੂਤ ਕੀਤਾ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕੀਤਾ। ਉਨ੍ਹਾਂ ਦਾ ਯੋਗਦਾਨ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਅਤੇ ਸਮਾਜਿਕ ਨਿਆਂ ਦੀ ਸਥਾਪਨਾ ਲਈ ਸਦਾ ਯਾਦਗਾਰੀ ਰਹੇਗਾ।

ਬਾਬਾ ਸਾਹਿਬ ਡਾ. ਅੰਬੇਡਕਰ ਦੇ ਵਿਚਾਰ ਅੱਜ ਵੀ ਸਮਾਜ ਲਈ ਓਨੇ ਹੀ ਪ੍ਰਸੰਗਿਕ ਹਨ, ਜਿੰਨੇ ਉਹਨਾਂ ਦੇ ਸਮੇਂ ਵਿੱਚ ਸਨ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੇ ਦੱਸੇ ਰਸਤੇ ‘ਤੇ ਚੱਲਦਿਆਂ ਸਮਾਜ ਵਿੱਚ ਹਰ ਵਰਗ ਨੂੰ ਬਰਾਬਰ ਮੌਕੇ ਅਤੇ ਸਨਮਾਨ ਯਕੀਨੀ ਬਣਾਉਣ ਲਈ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ।

ਅੱਜ ਦੀ ਪੀੜ੍ਹੀ ਲਈ ਬਾਬਾ ਸਾਹਿਬ ਦੇ ਵਿਚਾਰ ਪ੍ਰੇਰਣਾ ਦਾ ਸਰੋਤ ਹਨ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਾਹ ‘ਤੇ ਚੱਲਦਿਆਂ ਸਮਾਜ ਵਿੱਚ ਸਮਾਨਤਾ ਅਤੇ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।

ਬਾਬਾ ਸਾਹਿਬ ਵੱਲੋਂ ਬਣਾਏ ਸੰਵਿਧਾਨ ਦੇ ਅਧਾਰ ‘ਤੇ ਦੇਸ਼ ਚੱਲ ਰਿਹਾ ਹੈ ਤੇ ਅੱਗੇ ਵੀ ਚੱਲਦਾ ਰਹੇਗਾ। ਉਹਨਾਂ ਕਿਹਾ ਕਿ ਸੰਵਿਧਾਨਿਕ ਕਦਰਾਂ ਕੀਮਤਾਂ ਦਾ ਸਨਮਾਨ ਹਰ ਇੱਕ ਨਾਗਰਿਕ ਦੀ ਜਿੰਮੇਵਾਰੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਚੈਨ ਸਿੰਘ, ਜ਼ਿਲ੍ਹਾ ਨਿਆਂ ਤੇ ਅਧਿਕਾਰਤ ਅਫਸਰ ਸੁਖਸਾਗਰ ਸਿੰਘ, ਬਲਾਕ ਭਲਾਈ ਅਫਸਰ ਚਰਨਜੀਤ ਸਿੰਘ ਚੰਨੀ, ਗੁਰਚਰਨ ਸਿੰਘ ਈਲਵਾਲ, ਅਮਰੀਕ ਸਿੰਘ, ਸੋਨੂ ਸਿੰਘ, ਡਾ. ਰਾਜ ਸਿੰਘ, ਸ਼ਕਤੀ ਸਿੰਘ ਠੇਕੇਦਾਰ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments