Homeਪੰਜਾਬਨਵਾਂ ਚੌਕ ਟਰੈਫਿਕ ਸੁਧਾਰ ਵਿੱਚ ਸਹਾਇਕ, ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨਾਲ...

ਨਵਾਂ ਚੌਕ ਟਰੈਫਿਕ ਸੁਧਾਰ ਵਿੱਚ ਸਹਾਇਕ, ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨਾਲ ਵਿਕਾਸ ਨੂੰ ਮਿਲੀ ਰਫ਼ਤਾਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮਾਤਾ ਮੋਹਿੰਦਰ ਕੌਰ ਦੀ ਯਾਦ ਵਿੱਚ ਬਣੇ ਚੌਕ ਦਾ ਉਦਘਾਟਨ

ਸੁਨਾਮ/ਸੰਗਰੂਰ 17 ਅਪ੍ਰੈਲ :(ਦੀਪਕ ਦੱਤਾ)

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਪ੍ਰਧਾਨ ਨਗਰ ਕੌਂਸਲ ਸ੍ਰੀ ਨਿਸ਼ਾਨ ਸਿੰਘ ਟੋਨੀ ਦੇ ਮਾਤਾ ਸ੍ਰੀਮਤੀ ਮੋਹਿੰਦਰ ਕੌਰ ਦੀ ਯਾਦ ਵਿੱਚ ਸਕੂਲ ਆਫ ਐਮੀਨੈਂਸ (ਲੜਕੇ)ਸੁਨਾਮ ਨੇੜੇ ਨਵੇਂ ਉਸਾਰੇ ਗਏ ਚੌਕ ਦਾ ਉਦਘਾਟਨ ਕੀਤਾ ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਚੌਕ ਨਾ ਸਿਰਫ਼ ਟਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ, ਸਗੋਂ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਜਖੇਪਲ, ਬਖ਼ਸੀਵਾਲਾ ਅਤੇ ਸੁਨਾਮ ਨੂੰ ਜੋੜਨ ਵਾਲੀ ਇਹ ਮਹੱਤਵਪੂਰਨ ਸੜਕ ‘ਤੇ ਬਣਿਆ ਚੌਕ ਲੋਕਾਂ ਨੂੰ ਆਵਾਜਾਈ ਦੌਰਾਨ ਆ ਰਹੀਆਂ ਦਿੱਕਤਾਂ ਤੋਂ ਰਾਹਤ ਪ੍ਰਦਾਨ ਕਰੇਗਾ।
ਉਨ੍ਹਾਂ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ ਹਨ। ਸਕੂਲ ਆਫ ਐਮੀਨੈਂਸ ਵਰਗੀਆਂ ਪਹਿਲਕਦਮੀਆਂ ਨਾਲ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਰਾਹੀਂ ਰਾਜ ਦੇ ਹਰ ਖੇਤਰ ਵਿੱਚ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments